- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦੀ ਛੋੜ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ’ਚ ਸ਼ਰਧਾ ਨਾਲ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ•। ਭਾਈ ਸਤਿੰਦਰਪਾਲ ਸਿੰਘ ਦੇ ਅਖੰਡ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫਲਸਫੇ ’ਤੇ ਚਾਨਣਾ ਪਾਉਦਿਆਂ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ 'ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਜਿੱਥੇ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਨਾਲ ਹੀ ਗਵਾਲੀਅਰ ਦੇ ਕਿਲ੍ਹੇ ਵਿੱਚੋ 52 ਭਾਰਤੀ ਰਾਜਿਆਂ ਨੂੰ ਰਿਹਾ ਕਰਵਾਕੇ ਇੱਕ ਮਿਸਾਲ ਕਾਇਮ ਕੀਤੀ। ਇਸ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਤੇ ਆਪ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾਂ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਹ ਮੌਕੇ ਪ੍ਰਬੰਧਕਾਂ ਵੱਲੋਂ ਕੀਰਤਨੀ ਜੱਥੇ ਨੂੰ ਸਿਰੋਪਾਉ ਭੇਟ ਕੀਤੇ ਗਏ। ਪ੍ਰਬੰਧਕਾਂ ਨੇ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਭਾਈ ਅਮਨਪ੍ਰੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਪਾਉਟਾ ਸਾਹਿਬ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ ,ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਪਰਮਿੰਦਰਪਾਲ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਹਾਜ਼ਰ ਸਨ।