- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

-ਬਾਬਾ ਸਿੱਧ ਜੀ ਦੇ ਅਸਥਾਨ ’ਤੇ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਮਠਾੜੂ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪਿੰਡ ਇਆਲੀ ਕਲਾਂ ਸਥਿਤ ਬਾਬਾ ਸਿੱਧ ਜੀ ਦੇ ਪਵਿੱਤਰ ਅਸਥਾਨ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ ਇਲਾਕਿਆਂ ਤੋਂ ਮਠਾੜੂ ਗੋਤਰ ਨਾਲ ਸਬੰਧਤ ਪਰਿਵਾਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਤੇ ਆਪਣੇ ਜਠੇਰਿਆਂ ਦੇ ਅਸਥਾਨ ’ਤੇ ਨਤਮਸਤਕ ਹੋ ਕੇ ਬਾਬਾ ਸਿੱਧ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸਵੇਰ ਤੋਂ ਹੀ ਅਸਥਾਨ ’ਤੇ ਸੰਗਤ ਦੇ ਪੁੱਜਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਸੀ। ਰਵਾਇਤ ਅਨੁਸਾਰ ਪਰਿਵਾਰਾਂ ਵੱਲੋਂ ਪਹਿਲਾਂ ਅਸਥਾਨ ਤੋਂ ਮਿੱਟੀ ਕੱਢਣ ਦੀ ਰਸਮ ਨਿਭਾਈ ਗਈ ਅਤੇ ਬਾਅਦ ਵਿੱਚ ਬਾਬਾ ਸਿੱਧ ਜੀ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਸੁੱਖਣਾ ਸੁੱਖੀ ਗਈ। ਇਸ ਦੌਰਾਨ ਸੰਗਤ ਨੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਬਾਬਾ ਸਿੱਧ ਮਠਾੜੂ ਜਠੇਰੇ ਕਮੇਟੀ ਦੇ ਪ੍ਰਬੰਧਕਾਂ ਦੁਰਲੱਭ ਸਿੰਘ ਮਠਾੜੂ, ਅਵਤਾਰ ਸਿੰਘ ਮਠਾੜੂ, ਸਰਬਜੀਤ ਸਿੰਘ ਮਠਾੜੂ ਨੇ ਦੱਸਿਆ ਕਿ ਇਹ ਜੋੜ ਮੇਲਾ ਹਰ ਸਾਲ ਦੀਵਾਲੀ ਵਾਲੇ ਦਿਨ ਪੂਰੀ ਸ਼ਰਧਾ ਨਾਲ ਕਰਵਾਇਆ ਜਾਂਦਾ ਹੈ। ਮਠਾੜੂ ਗੋਤਰ ਨਾਲ ਸਬੰਧਤ ਪਰਿਵਾਰ ਦੂਰ-ਦੁਰਾਡੇ ਤੋਂ ਇੱਥੇ ਪਹੁੰਚ ਕੇ ਜਠੇਰਿਆਂ ਨੂੰ ਨਤਮਸਤਕ ਹੁੰਦੇ ਹਨ। ਇਹ ਅਸਥਾਨ ਗੋਤਰ ਨਾਲ ਜੁੜੇ ਪਰਿਵਾਰਾਂ ਲਈ ਵਿਸ਼ੇਸ਼ ਧਾਰਮਿਕ ਅਤੇ ਇਤਿਹਾਸਕ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ, ਸੱਭਿਆਚਾਰ ਤੇ ਪੁਰਖਿਆਂ ਦੀਆਂ ਰਵਾਇਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਨਾਲ ਜਿੱਥੇ ਪਰਿਵਾਰਕ ਸਾਂਝ ਮਜ਼ਬੂਤ ਹੁੰਦੀ ਹੈ, ਉੱਥੇ ਹੀ ਆਪਸੀ ਮਿਲਵਰਤਣ ਤੇ ਭਾਈਚਾਰਕ ਸਾਂਝ ਨੂੰ ਵੀ ਹੁਲਾਰਾ ਮਿਲਦਾ ਹੈ। ਇਸ ਮੌਕੇ ਕੁਲਦੀਪ ਸਿੰਘ, ਗੁਰਚਰਨ ਸਿੰਘ, ਗੁਰਦਿਆਲ ਸਿੰਘ ਮਠਾੜੂ, ਸਰੂਪ ਸਿੰਘ ਮਠਾੜੂ, ਪਰਮਜੀਤ ਸਿੰਘ ਮਠਾੜੂ, ਜਸਪਾਲ ਸਿੰਘ ਮਠਾੜੂ, ਅਰਸ਼ਦੀਪ ਸਿੰਘ ਮਠਾੜੂ, ਸ਼ਰਨਦੀਪ ਸਿੰਘ ਮਠਾੜੂ, ਸੈਂਡੀ ਮਠਾੜੂ, ਤਰਜੀਤ ਸਿੰਘ ਮਠਾੜੂ, ਨਿਰਮਲ ਸਿੰਘ, ਕਮਲਜੀਤ ਸਿੰਘ, ਅਮਰਿੰਦਰ ਸਿੰਘ, ਗੁਰਦਾਸ ਸਿੰਘ, ਸੁਰਿੰਦਰ ਸਿੰਘ, ਦਰਸ਼ਨ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।