- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

27
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਰਾਮਗੜ੍ਹੀਆ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਗੁਰ ਸ਼ਬਦ ਪ੍ਰਚਾਰ, ਰਾਮ ਨਗਰ ਦੇ ਵੱਡਮੁੱਲੇ ਸਹਿਯੋਗ ਨਾਲ ਆਤਮ-ਰਸ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਦਾ ਜਨਮ ਉਤਸਵ ਵੀ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਚਰਨਾਂ ਵਿੱਚ ਆਪਣੀ ਸ਼ਰਧਾ ਭੇਟ ਕੀਤੀ। ਸਮਾਗਮ ਦੀ ਆਰੰਭਤਾ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਜਥੇ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਇਸ ਉਪਰੰਤ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਜਸਪ੍ਰੀਤ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵੱਲੋਂ ਆਤਮ-ਰਸ ਕੀਰਤਨ ਦੀ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਕੀਰਤਨ ਦੌਰਾਨ ਸੰਗਤਾਂ ਨੇ ਇਕਾਗਰਚਿੱਤ ਹੋ ਕੇ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ, ਸਾਬਕਾ ਕੌਂਸਲਰ ਪਰਮਿੰਦਰ ਸਿੰਘ ਸੋਮਾ, ਕੌਂਸਲਰ ਸੋਹਣ ਸਿੰਘ ਗੋਗਾ, ਜਗਦੇਵ ਸਿੰਘ ਗੋਹਲਵੜੀਆ, ਡਾਕਟਰ ਮਨਜੀਤ ਸਿੰਘ, ਸੁਖਵਿੰਦਰ ਸਿੰਘ ਦਹੇਲਾ ਅਤੇ ਅਰਸ਼ਦੀਪ ਸਿੰਘ ਬਿੱਲਾ ਨੂੰ ਸੁਸਾਇਟੀ ਦੇ ਸਰਪ੍ਰਸਤ ਕੁਲਜੀਤ ਸਿੰਘ ਧੰਜਲ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦਿਆਲ ਸਿੰਘ ਧੰਜਲ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਨੂੰ ਕਿਰਤ, ਹੁਨਰ ਅਤੇ ਸਿਰਜਣਾਤਮਕਤਾ ਦੇ ਪ੍ਰਤੀਕ ਵਜੋਂ ਸਤਿਕਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਰਤ ਦੀ ਮਹਾਨਤਾ ਨੂੰ ਸਮਝਦਿਆਂ ਸਾਨੂੰ ਆਪਣੇ ਜੀਵਨ ਵਿੱਚ ਮਿਹਨਤ, ਇਮਾਨਦਾਰੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵਿਸ਼ੇਸ਼ ਮਹੱਤਵ ਦੇਣਾ ਚਾਹੀਦਾ ਹੈ। ਸੁਸਾਇਟੀ ਦੇ ਸਰਪ੍ਰਸਤ ਕੁਲਜੀਤ ਸਿੰਘ ਧੰਜਲ ਨੇ ਸਮਾਗਮ ਵਿੱਚ ਪੁੱਜੀਆਂ ਸਮੂਹ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਸਮੇਤ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ•।