- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦੀ ਛੋੜ ਦਿਵਸ, ਮੱਸਿਆ ’ਤੇ ਜਪੁ ਤਪੁ ਚੌਪਹਿਰਾ ਸਮਾਗਮ ਦੌਰਾਨ ਸੰਗਤਾਂ ਹੋਈਆਂ ਨਿਹਾਲ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰੂ ਨਾਨਕ ਨਾਮਲੇਵਾ ਸੰਗਤ ਦੇ ਸਹਿਯੋਗ ਨਾਲ ਹਫ਼ਤਾਵਾਰੀ ਧਾਰਮਿਕ ਗੁਰਮਤਿ ਸਮਾਗਮ, ਬੰਦੀ ਛੋੜ ਦਿਵਸ, ਮੱਸਿਆ ਦਾ ਪਵਿੱਤਰ ਦਿਹਾੜਾ ਅਤੇ ਜਪ ਤਪ ਚੌਪਹਿਰਾ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ।
ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂਘਰ ’ਚ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਅਤੇ ਉਨ੍ਹਾਂ ਦੇ ਜਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸੇ ਤਰ੍ਹਾਂ ਮੱਸਿਆ ਦੇ ਪਵਿੱਤਰ ਦਿਹਾੜੇ ਮੌਕੇ ਕਰਵਾਏ ਗਏ ਜਪ ਤਪ ਚੌਪਹਿਰਾ ਸਮਾਗਮ ਦੌਰਾਨ ਸੰਗਤਾਂ ਵੱਲੋਂ ਇੱਕ ਚਿੱਤ ਅਤੇ ਇੱਕ ਮਨ ਹੋ ਕੇ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸਮਾਗਮਾਂ ਵਿੱਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਅਤੇ ਸੇਵਾਵਾਂ ਨਿਭਾਉਣ ਵਾਲੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੰਤੋਖ, ਨਿਮਰਤਾ, ਸੇਵਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਦਰਸਾਏ ਗਏ ਸੱਚ, ਇਨਸਾਫ਼ ਅਤੇ ਮਨੁੱਖੀ ਆਜ਼ਾਦੀ ਦੇ ਸਿਧਾਂਤਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਅਤੇ ਰੋਜ਼ਾਨਾ ਜੀਵਨ ਵਿੱਚ ਨਾਮ ਸਿਮਰਨ ਅਤੇ ਸੇਵਾ ਨੂੰ ਵਿਸ਼ੇਸ਼ ਸਥਾਨ ਦੇਣ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ, ਸੁਭਾਸ਼ ਗੋਇਲ ਵੀ ਗੁਰੂ ਘਰ ਨਤਮਸਤਕ ਹੋਏ।