- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਸ਼ਰਧਾ ’ਤੇ ਉਤਸ਼ਾਹ ਨਾਲ ਬੰਦੀ ਛੋੜ ਦਿਵਸ ਮਨਾਇਆ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਸਥਾਨਕ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ। ਗੁਰਦੁਆਰਾ ਸਾਹਿਬ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਦੀਵਿਆਂ ਨਾਲ ਸ਼ਿੰਗਾਰਿਆ ਗਿਆ। ਸਮਾਗਮ ਦੀ ਸ਼ੁਰੂਆਤ ਤਿੰਨ ਦਿਨ ਪਹਿਲਾਂ ਰੱਖੇ ਗਏ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰੂ ਘਰ ਦੇ ਕੀਰਤਨੀਏ ਭਾਈ ਹਰਜੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਕੀਤਾ ਗਿਆ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਮੁੱਖ ਸੇਵਾਦਾਰ ਸੰਤ ਬਾਬਾ ਜਰਨੈਲ ਸਿੰਘ ਤੇ ਸੰਤ ਬਾਬਾ ਸੁਖਵਿੰਦਰ ਆਲੋਵਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਬਾਰੇ ਵਿਸਥਾਰ ਨਾਲ ਸੰਗਤ ਨੂੰ ਜਾਣਕਾਰੀ ਦਿੱਤੀ। ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਹਿੰਦੂ ਰਾਜਿਆਂ ਸਮੇਤ ਰਿਹਾਅ ਹੋਏ ਸਨ, ਜਿਸ ਕਰਕੇ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿੱਖੀ ਸਿਧਾਂਤਾਂ, ਆਪਸੀ ਭਾਈਚਾਰੇ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਇਸ ਪਵਿੱਤਰ ਦਿਹਾੜੇ ਮੌਕੇ ਇਲਾਕੇ ਦੀਆਂ ਸੈਂਕੜੇ ਸੰਗਤਾਂ, ਔਰਤਾਂ ਤੇ ਬੱਚਿਆਂ ਨੇ ਗੁਰੂਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਪਤੀ ਉਪਰੰਤ ਗੁਰੂ ਘਰ ਵੱਲੋਂ ਵਿਸ਼ਾਲ ਲੰਗਰ ਵੀ ਲਾਇਆ।