- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ 2 ਨੰਬਰ ਲਈ:ਛੱਠ ਪੂਜਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਐਸਐਸ

2 ਨੰਬਰ)
-ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਸ਼ਮੂਲੀਅਤ ਦਾ ਸੱਦਾ
37
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਆਸਥਾ, ਸ਼ਰਧਾ, ਸੱਭਿਆਚਾਰ ਅਤੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਬਣ ਚੁੱਕੇ ਛੱਠ ਪੂਜਾ ਦੇ ਤਿਉਹਾਰ ਨੂੰ ਲੈ ਕੇ ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਵਾਰਡ ਨੰਬਰ 33 ਦੀ ਮਨਦੀਪ ਕਾਲੋਨੀ ਵਿਖੇ 15 ਨਵੰਬਰ ਨੂੰ 11ਵਾਂ ਵਿਸ਼ਾਲ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਇਲਾਕੇ ਦੇ ਪਤਵੰਤਿਆਂ, ਸਮਾਜ ਸੇਵੀਆਂ ਅਤੇ ਪ੍ਰਬੰਧਕਾਂ ਦੀ ਵਿਸ਼ੇਸ਼ ਮੀਟਿੰਗ ਵੀ ਕੀਤੀ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਨਿਰਮਲ ਸਿੰਘ ਐੱਸਐੱਸ. ਨੇ ਦੱਸਿਆ ਕਿ ਪਿਛਲੇ ਦਸ ਸਾਲਾਂ ਤੋਂ ਲਗਾਤਾਰ ਕਰਵਾਇਆ ਜਾ ਰਿਹਾ ਛੱਠ ਪੂਜਾ ਸਮਾਗਮ ਹੁਣ ਕੇਵਲ ਇਕ ਧਾਰਮਿਕ ਸਮਾਗਮ ਹੀ ਨਹੀਂ, ਸਗੋਂ ਪੰਜਾਬ ਅਤੇ ਪੂਰਵਾਂਚਲ ਦੇ ਲੋਕਾਂ ਦਰਮਿਆਨ ਸੱਭਿਆਚਾਰਕ ਏਕਤਾ ਤੇ ਭਾਈਚਾਰਕ ਸਾਂਝ ਦਾ ਮਜ਼ਬੂਤ ਪ੍ਰਤੀਕ ਬਣ ਚੁੱਕਾ ਹੈ। ਐੱਸਐੱਸ. ਨੇ ਦੱਸਿਆ ਕਿ ਕਰੀਬ 1210 ਗਜ਼ ਦੇ ਵਿਸ਼ਾਲ ਪਲਾਟ ’ਚ ਛੱਠ ਮਈਆ ਦੇ ਵਰਤਧਾਰੀਆਂ ਦੀ ਸਹੂਲਤ ਲਈ ਵਿਸ਼ੇਸ਼ ਤੌਰ 'ਤੇ ਨਹਿਰਨੁਮਾ ਜਲ ਕੁੰਡ ਤਿਆਰ ਕੀਤਾ ਜਾਂਦਾ ਹੈ, ਜਿਸ ਵਿੱਚ ਸਾਫ਼ ਪਾਣੀ ਭਰ ਕੇ ਸ਼ਰਧਾਲੂਆਂ ਨੂੰ ਡੁੱਬਦੇ ਅਤੇ ਚੜ੍ਹਦੇ ਸੂਰਜ ਨੂੰ ਅਰਘ ਦੇਣ ਦੀ ਵਿਵਸਥਾ ਮੁਹੱਈਆ ਕਰਵਾਈ ਜਾਂਦੀ ਹੈ।
ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਆਸ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਰਸਮਾਂ ਦੇ ਨਾਲ-ਨਾਲ ਵਿਸ਼ਾਲ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ, ਜਿਸ ਰਾਹੀਂ ਪੂਰਵਾਂਚਲ ਦੀ ਅਮੀਰ ਲੋਕ ਵਿਰਾਸਤ, ਰਵਾਇਤੀ ਸੱਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਦੀ ਝਲਕ ਦੇਖਣ ਨੂੰ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਪਹੁੰਚਣ ਲਈ ਸੱਦਾ ਪੱਤਰ ਦਿੱਤਾ ਹੈ।