- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਸਨਸ਼ਾਈਨ ਸਕੂਲ ’ਚ ਕਰਵਾਇਆ ਵਿਗਿਆਨ-ਗਣਿਤ ਮੇਲਾ, ਦੀਵਾਲੀ ਪ੍ਰਦਰਸ਼ਨੀ ਵੀ ਲਾਈ

-ਸੱਭਿਆਚਾਰਕ ਪ੍ਰੋਗਰਾਮਾਂ ਤੇ ਰਚਨਾਤਮਕ ਸਰਗਰਮੀਆਂ ਨੇ ਮੋਹਿਆ ਮਨ
ਰਵੀ ਬਿਡਲਾ, ਪੰਜਾਬੀ ਜਾਗਰਣ ਲੁਧਿਆਣਾ
ਸਨਸ਼ਾਈਨ ਕਾਨਵੈਂਟ ਸਕੂਲ, ਮੰਦੀਪ ਕਾਲੋਨੀ, ਗਿਆਸਪੁਰਾ, ਵਿਖੇ ਵਿਗਿਆਨ-ਗਣਿਤ ਮੇਲੇ ਅਤੇ ਦੀਵਾਲੀ ਪ੍ਰਦਰਸ਼ਨੀ ਦਾ ਸ਼ਾਨਦਾਰ ਪ੍ਰਬੰਧ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਰਚਨਾਤਮਕਤਾ, ਵਿਗਿਆਨਕ ਸੋਚ ਅਤੇ ਸੱਭਿਆਚਾਰਕ ਵਿਰਾਸਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਵਿਗਿਆਨ ਅਤੇ ਗਣਿਤ ਦੇ ਕਈ ਆਕਰਸ਼ਕ ਮਾਡਲ ਅਤੇ ਪ੍ਰੋਜੈਕਟ ਪੇਸ਼ ਕੀਤੇ ਗਏ। ਇਸ ਦੇ ਨਾਲ ਹੀ ਆਰਟ ਐਂਡ ਕਰਾਫਟ, ਬੈਸਟ ਆਊਟ ਆਫ਼ ਵੇਸਟ, ਦੀਵਾ ਬਣਾਉਣ ਅਤੇ ਬੇਕਾਰ ਸਮੱਗਰੀ ਤੋਂ ਤਿਆਰ ਕੀਤੇ ਗਏ ਕਰਾਫਟ ਅਤੇ ਫੈਂਸੀ ਡਰੈੱਸ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਪ੍ਰਦਰਸ਼ਨੀ ਨੂੰ ਹੋਰ ਆਕਰਸ਼ਕ ਬਣਾਉਣ ਲਈ ਸਕੂਲ ਵਿੱਚ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਵਿਸ਼ੇਸ਼ ਕਮਰੇ ਤਿਆਰ ਕੀਤੇ ਗਏ। ਇਨ੍ਹਾਂ ਵਿੱਚ ਸਪੇਸ ਕ੍ਰਾਫਟ ਰੂਮ, ਨਰਕ ਲੋਕ ਰੂਮ, ਰਾਮਲੀਲ੍ਹਾ ਰੂਮ, ਕੇਦਾਰਨਾਥ ਧਾਮ ਦਾ ਦ੍ਰਿਸ਼ ਅਤੇ ਛਠ ਪੂਜਾ ਥੀਮ ਸ਼ਾਮਲ ਸਨ। ਇਸ ਤੋਂ ਇਲਾਵਾ ਗੇਮ ਪੁਆਇੰਟ ਤੇ ਫੂਡ ਪੁਆਇੰਟ ਵੀ ਬਣਾਏ ਗਏ, ਜਿੱਥੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ, ਨਾਚ, ਸੰਗੀਤ ਅਤੇ ਨਾਟਕਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਸਕੂਲ ਪ੍ਰਿੰਸੀਪਲ ਪੱਲਵੀ ਗੁਪਤਾ ਅਤੇ ਐਮਡੀ ਮਨੋਜ ਅਗਰਵਾਲ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਗਵਾਈ ਦੀ ਸਮਰੱਥਾ, ਟੀਮ ਵਰਕ, ਵਿਗਿਆਨਕ ਸੋਚ ਅਤੇ ਰਚਨਾਤਮਕਤਾ ਨੂੰ ਵਿਕਸਿਤ ਕਰਦੇ ਹਨ।