- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਬੰਦੀ ਛੋੜ ਦਿਵਸ ਮਨਾਇਆ

20)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਬੰਦੀ ਛੋੜ ਦਿਵਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਆਰੰਭ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਭਾਈ ਉਧਮਪ੍ਰੀਤ ਸਿੰਘ, ਭਾਈ ਗਗਨਪ੍ਰੀਤ ਸਿੰਘ, ਭਾਈ ਅਮਨਦੀਪ ਸਿੰਘ ਅਤੇ ਉਨ੍ਹਾਂ ਦੇ ਰਾਗੀ ਜਥਿਆਂ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਗੁਰਦੁਆਰਾ ਸਾਹਿਬ ਦਾ ਸਮੁੱਚਾ ਮਾਹੌਲ ਰੂਹਾਨੀ ਰੰਗ ਵਿੱਚ ਰੰਗਿਆ ਗਿਆ। ਬੰਦੀ ਛੋੜ ਦਿਵਸ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਦੀ ਸਮੁੱਚੀ ਇਮਾਰਤ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਖੁਸ਼ਬੂਦਾਰ ਫੁੱਲਾਂ ਨਾਲ ਬੜੇ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਜਗਮਗਾਉਂਦੀ ਗੁਰਦੁਆਰਾ ਸਾਹਿਬ ਦੀ ਇਮਾਰਤ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀ ਸੀ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਤੇ ਪਵਿੱਤਰ ਦਿਹਾੜਾ ਹੈ, ਜੋ ਸਾਨੂੰ ਸੱਚਾਈ, ਇਨਸਾਫ਼, ਮਨੁੱਖਤਾ ਤੇ ਸਰਬੱਤ ਦੇ ਭਲੇ ਲਈ ਕਾਰਜ ਕਰਨ ਦੀ ਪ੍ਰੇਰਣਾ ਦਿੰਦਾ ਹੈ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਦੀ ਰਿਹਾਈ ਕਰਵਾ ਕੇ ਸਮੁੱਚੀ ਮਨੁੱਖਤਾ ਨੂੰ ਇਹ ਸੁਨੇਹਾ ਦਿੱਤਾ ਕਿ ਸੱਚਾ ਗੁਰੂ ਆਪਣੇ ਨਾਲ ਦੂਜਿਆਂ ਦੀ ਆਜ਼ਾਦੀ ਤੇ ਭਲਾਈ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ। ਸਮਾਗਮ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ, ਵਿਸ਼ਵ ਸ਼ਾਂਤੀ ਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਪਰੰਤ ਗੁਰੂ ਕਾ ਲੰਗਰ ਸੰਗਤ ’ਚ ਅਤੁੱਟ ਵਰਤਾਇਆ। ਇਸ ਦੌਰਾਨ ਟਰੱਸਟੀ ਮੈਂਬਰ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ, ਅਮਰਜੀਤ ਸਿੰਘ ਟਿੱਕਾ, ਨਵਨੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਜੀਤ ਸਿੰਘ ਟਿੱਕਾ, ਅਮਰਪਾਲ ਸਿੰਘ ਸਰਨਾ, ਹਰਵਿੰਦਰ ਪਾਲ ਸਿੰਘ ਚਾਵਲਾ, ਜਸਵਿੰਦਰ ਸਿੰਘ ਸੇਠੀ ਵੀ ਗੁਰੂ ਘਰ ਨਤਮਸਤਕ ਹੋਏ।