- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਲ ਸਕੇਲ ਮੈਨੂਫੈਕਚਰਜ਼ ਐਸੋਸੀਏਸ਼ਨ ਨੇ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਸਮਾਲ ਸਕੇਲ ਮੈਨੂਫੈਕਚਰਜ਼ ਐਸੋਸੀਏਸ਼ਨ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਮਹਾਰਾਜ ਦਾ ਜਨਮ ਦਿਹਾੜਾ ਜਨਤਾ ਨਗਰ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਉਦਯੋਗਪਤੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਭਗਵਾਨ ਵਿਸ਼ਵਕਰਮਾ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਕਲਪ ਲਿਆ।
ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਵੱਲੋਂ ਬਖ਼ਸ਼ੇ ਔਜ਼ਾਰਾਂ ਅਤੇ ਕਲਾ ਸਦਕਾ ਹੀ ਅੱਜ ਉਦਯੋਗ ਜਗਤ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਇਕਾਈਆਂ ਚਲਾਉਣ ਤੇ ਉਤਪਾਦਨ ਦੇ ਖੇਤਰ ਵਿੱਚ ਅੱਗੇ ਵਧਣ ਲਈ ਭਗਵਾਨ ਵਿਸ਼ਵਕਰਮਾ ਜੀ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਸਮੁੱਚੇ ਉਦਯੋਗ ਜਗਤ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਇਸ ਦੌਰਾਨ ਉੱਘੇ ਉਦਯੋਗਪਤੀ ਅਤੇ ਕਲਸੀ ਫੈਬਰੀਕੇਟਰ ਦੇ ਮਾਲਕ ਮੋਹਨ ਸਿੰਘ ਕਲਸੀ ਨੇ ਆਪਣੇ ਸਵ. ਪੁੱਤਰ ਸਰਬਜੀਤ ਸਿੰਘ ਕਲਸੀ ਦੀ ਯਾਦ ਵਿੱਚ ਵਿਸ਼ਵਕਰਮਾ ਭਵਨ ਦੇ ਨਿਰਮਾਣ ਲਈ 1 ਲੱਖ 11 ਹਜ਼ਾਰ ਰੁਪਏ ਬਿਲਡਿੰਗ ਫੰਡ ਵਜੋਂ ਭੇਟ ਕੀਤੇ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਵਿੰਦਰ ਸਿੰਘ ਹੂੰਝਣ, ਮਨਰਾਜ ਸਿੰਘ ਠੁਕਰਾਲ, ਰਜਿੰਦਰ ਸਿੰਘ ਕਲਸੀ, ਹਰਜੀਤ ਸਿੰਘ ਪਨੇਸਰ, ਇੰਦਰਜੀਤ ਸਿੰਘ, ਦਿਨੇਸ਼ ਗੋਗੀਆ, ਅਸ਼ੋਕ ਪੱਬੀ, ਸੁਮੇਸ਼ ਕੋਛੜ, ਗਗਨ ਸ਼ਰਮਾ, ਲਖਵਿੰਦਰ ਸਿੰਘ ਲਾਲੀ, ਅਮਰੀਕ ਸਿੰਘ ਘੜਿਆਲ, ਮੋਹਨ ਸਿੰਘ ਕਲਸੀ, ਸੁਰਿੰਦਰ ਸਿੰਘ ਠੁਕਰਾਲ, ਸੁਖਚੈਨ ਸਿੰਘ, ਚਰਨਜੀਤ ਸਿੰਘ ਚੰਨੀ, ਬਬਲਾ ਬਿਰਦੀ, ਸਰਬਜੀਤ ਸਿੰਘ ਲੋਟੇ, ਵਿੱਕੀ ਦੁਰਗਾ, ਹਰਭਜਨ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।