- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਡੀਜੀਐੱਸਜੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਰਵੀ ਬਿਡਲਾ, ਪੰਜਾਬੀ ਜਾਗਰਣ, ਲੁਧਿਆਣਾ
ਡੀਜੀਐੱਸਜੀ ਪਬਲਿਕ ਸਕੂਲ ਵਿਖੇ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਬੜੀ ਖੁਸ਼ੀ, ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਮੌਕੇ ਸਕੂਲ ਨੂੰ ਰੰਗ-ਬਿਰੰਗੀਆਂ ਸਜਾਵਟਾਂ, ਮਨਮੋਹਕ ਰੰਗੋਲੀਆਂ, ਸੁੰਦਰ ਦੀਵਿਆਂ ਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਲਾਤਮਕ ਰਚਨਾਵਾਂ ਨਾਲ ਸਜਾਇਆ, ਜਿਸ ਨਾਲ ਚਾਰੇ ਪਾਸੇ ਤਿਉਹਾਰ ਦਾ ਖੂਬਸੂਰਤ ਮਾਹੌਲ ਬਣ ਗਿਆ। ਸਮਾਗਮ ਦਾ ਮੁੱਖ ਉਦੇਸ਼ ਪਿਆਰ, ਸਦਭਾਵਨਾ, ਸਕਾਰਾਤਮਕ ਸੋਚ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦੇਣਾ ਸੀ। ਵਿਦਿਆਰਥੀਆਂ ਨੇ ਦੀਵਾ ਸਜਾਵਟ, ਰੰਗੋਲੀ ਬਣਾਉਣ, ਪੋਸਟਰ ਡਿਜ਼ਾਈਨਿੰਗ ਤੇ ਹੋਰ ਰਚਨਾਤਮਕ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਪ੍ਰੇਰਿਆ। ਉਨ੍ਹਾਂ ਨੂੰ ਪਟਾਕਿਆਂ ਤੋਂ ਪਰਹੇਜ਼ ਕਰਨ, ਸ਼ੋਰ ਪ੍ਰਦੂਸ਼ਣ ਘਟਾਉਣ ਤੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੱਤਾ। ਸਕੂਲ ਡਾਇਰੈਕਟਰ ਦਾਨਿਸ਼ ਗਰੇਵਾਲ ਅਤੇ ਪ੍ਰਿੰਸੀਪਲ ਡਾ. ਰਜਨੀ ਐਗ੍ਰਿਸ਼ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ ਤੇ ਸਭ ਨੂੰ ਇਸ ਤਿਉਹਾਰਾਂ ਨੂੰ ਜ਼ਿੰਮੇਵਾਰੀ, ਆਪਸੀ ਸਤਿਕਾਰ ਤੇ ਮਿਲਵਰਤਣ ਦੀ ਭਾਵਨਾ ਨਾਲ ਮਨਾਉਣ ਲਈ ਪ੍ਰੇਰਿਆ।