- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਜ਼ੁਰਗਾਂ ਤੇ ਸੰਤਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ-ਮੁਕੇਸ਼ ਸਾਹਨੀ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਸਵਾਮੀ ਵਿਵੇਕਾਨੰਦ ਬਿਰਧ ਆਸ਼ਰਮ ਵਿਖੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਲੋੜਵੰਦ ਬਜ਼ੁਰਗਾਂ ਅਤੇ ਸੰਤਾਂ ਦੀ ਸਹਾਇਤਾ ਲਈ ਵਿਸ਼ੇਸ਼ ਸੇਵਾ ਸਮਾਗਮ ਕਰਵਾਇਆ। ਇਸ ਮੌਕੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਬਜ਼ੁਰਗਾਂ ਅਤੇ ਸੰਤਾਂ ਨੂੰ ਕੰਬਲ, ਰਜਾਈਆਂ, ਗਰਮ ਟੋਪੀਆਂ ਅਤੇ ਮੋਜ਼ੇ ਵੰਡੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲੰਗਰ ਦੀ ਸੇਵਾ ਵੀ ਨਿਭਾਈ ਗਈ। ਇਸ ਮੌਕੇ ਮੁਕੇਸ਼ ਸਾਹਨੀ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬਜ਼ੁਰਗਾਂ ਨੇ ਆਪਣੀ ਸਾਰੀ ਜ਼ਿੰਦਗੀ ਪਰਿਵਾਰ ਅਤੇ ਸਮਾਜ ਦੀ ਭਲਾਈ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਜੀਵਨ ਦੇ ਆਖਰੀ ਪੜਾਅ ਵਿੱਚ ਪਿਆਰ, ਸਤਿਕਾਰ ਅਤੇ ਸਹਾਰੇ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਆਸ਼ੀਰਵਾਦ ਹੀ ਸਾਡੀ ਅਸਲ ਤਾਕਤ ਹੈ। ਸਾਹਨੀ ਨੇ ਸਮਾਜ ਸੇਵੀ ਸੰਸਥਾਵਾਂ ਤੇ ਸਮਰੱਥ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਉਣ। ਇਸ ਮੌਕੇ ਆਸ਼ਰਮ ਦੇ ਪ੍ਰਬੰਧਕਾਂ ਨੇ ਮੁਕੇਸ਼ ਸਾਹਨੀ ਵੱਲੋਂ ਕੀਤੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।