- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ ਜਰੂਰੀ ਖ਼ਬਰ-ਪੰਜਾਬ ਵਿੱਚ ਭਾਜਪਾ ਦਾ ਦਿਨੋ-ਦਿਨ ਮਜ਼ਬੂਤ ਹੋ ਰਿਹਾ ਜਨ ਆਧਾਰ-ਕੇਵਲ ਸਿੰਘ ਢਿੱਲੋਂ

1 ਲਈ ਜ਼ਰੂਰੀ)
-ਪੰਜਾਬ ਦੇ ਲੋਕ ਡਬਲ ਇੰਜਣ ਸਰਕਾਰ ਬਣਾਉਣ ਲਈ ਤਿਆਰ
-ਐਡਵੋਕੇਟ ਸਿੱਧੂ ਦੇ ਘਰ ’ਚ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦਾ ਜਨ-ਆਧਾਰ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਸੂਬੇ ਦੇ ਲੋਕ ਹੁਣ ਡਬਲ ਇੰਜਣ ਸਰਕਾਰ ਦੇ ਹਾਮੀ ਬਣ ਰਹੇ ਹਨ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ, ਅਮਨ-ਕਾਨੂੰਨ ਦੀ ਬਹਾਲੀ ਤੇ ਖ਼ੁਸ਼ਹਾਲੀ ਲਈ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਹ ਰਾਜਗੁਰੂ ਨਗਰ ਵਿਖੇ ਹਲਕਾ ਪੱਛਮੀ ਤੋਂ ਭਾਜਪਾ ਆਗੂ ਤੇ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੇ ਮੈਂਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਦੀ ਰਿਹਾਇਸ਼ 'ਤੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ। ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਤੇ ਪੰਜਾਬੀਅਤ ਦੇ ਹਿੱਤ ਵਿੱਚ ਕਈ ਇਤਿਹਾਸਕ ਫ਼ੈਸਲੇ ਲਏ ਹਨ। ਕੇਂਦਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਿਸਾਨ, ਵਪਾਰੀ, ਨੌਜਵਾਨ ਅਤੇ ਮਜ਼ਦੂਰ ਵਰਗ ਸਮੇਤ ਹਰ ਵਰਗ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਭਵਿੱਖੀ ਚੋਣਾਂ ’ਚ ਭਾਜਪਾ ਆਪਣੇ ਮਜ਼ਬੂਤ ਸੰਗਠਨਾਤਮਕ ਢਾਂਚੇ ਅਤੇ ਲੋਕ-ਹਿਤੈਸ਼ੀ ਏਜੰਡੇ ਦੇ ਆਧਾਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਐਡਵੋਕੇਟ ਸਿੱਧੂ ਨੇ ਸੂਬਾ ਪ੍ਰਧਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕਾ ਪੱਛਮੀ ਵਿੱਚ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਾਰਟੀ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪੰਜਾਬੀਆਂ ਅਤੇ ਸਿੱਖ ਕੌਮ ਦੇ ਮਾਣ-ਸਨਮਾਨ ਲਈ ਕਈ ਅਹਿਮ ਫ਼ੈਸਲੇ ਲਏ ਹਨ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਦੇਸ਼ ਭਰ ਵਿੱਚ ਮਨਾਉਣ ਨੂੰ ਵੀ ਉਨ੍ਹਾਂ ਨੇ ਸਿੱਖ ਕੌਮ ਦੇ ਮਾਣ-ਸਨਮਾਨ ਨਾਲ ਜੋੜਿਆ। ਐਡਵੋਕੇਟ ਸਿੱਧੂ ਨੇ ਸੂਬੇ ਦੀ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਕਮ ਧਿਰ ਨੇ ਪੰਜਾਬ ਨੂੰ ਕਰਜ਼ੇ ਦੇ ਬੋਝ ਹੇਠ ਦਬਾ ਦਿੱਤਾ ਹੈ। ਆਮਦਨ ਦੇ ਸੀਮਤ ਸਰੋਤਾਂ ਕਾਰਨ ਸੂਬੇ ਦੀ ਆਰਥਿਕਤਾ ਕਮਜ਼ੋਰ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ 'ਤੇ ਲਿਆਉਣ ਲਈ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਪੰਜਾਬ ਨਾਲ ਹਮਦਰਦੀ ਰੱਖਣ ਵਾਲੇ ਵੋਟਰਾਂ ਨੂੰ ਭਾਜਪਾ ਦੇ ਹੱਕ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ, ਸੀਨੀਅਰ ਆਗੂ ਮਨੀਸ਼ ਲੱਕੀ ਚੋਪੜਾ, ਅਗਰ ਨਗਰ ਸਰਕਲ ਪ੍ਰਧਾਨ ਆਸ਼ੀਸ਼ ਗੁਪਤਾ, ਬਿੱਟੂ ਨਈਅਰ, ਨੌਜਵਾਨ ਆਗੂ ਜਤਿਨ ਸ਼ਰਮਾ, ਰੀਅਲ ਅਸਟੇਟ ਕਾਰੋਬਾਰੀ ਰਿਸ਼ਮਜੀਤ ਸਿੰਘ ਗਾਬਾ ਸਮੇਤ ਹੋਰ ਪਾਰਟੀ ਆਗੂ ਅਤੇ ਸਮਰਥਕ ਮੌਜੂਦ ਸਨ।