- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨੰਬਰ ਦੀ ਲੀਡ-ਰਾਮਗੜ੍ਹੀਆ ਫਾਊਂਡੇਸ਼ਨ ਨੇ ‘ਬਾਬਾ ਵਿਸ਼ਵਕਰਮਾ ਭਵਨ’ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

2 ਨੰਬਰ ਦੀ ਲੀਡ)
-ਰਾਮਗੜ੍ਹੀਆ ਫਾਊਂਡੇਸ਼ਨ ਨੇ ‘ਬਾਬਾ ਵਿਸ਼ਵਕਰਮਾ ਭਵਨ’ ’ਚ ਮਨਾਇਆ ਵਿਸ਼ਵਕਰਮਾ ਦਿਵਸ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਰਾਮਗੜ੍ਹੀਆ ਫਾਊਂਡੇਸ਼ਨ ਨੇ ਲੁਧਿਆਣਾ ਵਿੱਚ ਸੰਗੋਵਾਲ ਪੁਲ ਦੇ ਨੇੜੇ, ਕੈਨਾਲ ਰੋਡ 'ਤੇ ਸਥਿਤ 'ਬਾਬਾ ਵਿਸ਼ਵਕਰਮਾ ਭਵਨ' ਦੀ ਜਗ੍ਹਾ 'ਤੇ ਵਿਸ਼ਵਕਰਮਾ ਦਿਵਸ ਮਨਾਇਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਵੀ ਮੌਜੂਦ ਸਨ।
ਇਸ ਸਮਾਗਮ ਵਿੱਚ ਰਾਮਗੜ੍ਹੀਆ ਫਾਊਂਡੇਸ਼ਨ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਵਿੱਚ ਚੇਅਰਮੈਨ ਸੁਖਦਿਆਲ ਸਿੰਘ ਬਸੰਤ, ਵਾਈਸ ਚੇਅਰਮੈਨ ਹਰਜੀਤ ਸਿੰਘ ਸੋਂਦ, ਪ੍ਰਧਾਨ ਰਘਬੀਰ ਸਿੰਘ ਸੋਹਲ, ਉਪ-ਪ੍ਰਧਾਨ ਬਲਦੇਵ ਸਿੰਘ ਅਮਰ, ਸਕੱਤਰ ਜਨਰਲ ਗੁਰਮੀਤ ਸਿੰਘ ਕੁਲਾਰ, ਸਕੱਤਰ ਦਿਨੇਸ਼ ਸਿੰਘ ਭੋਗਲ, ਵਿੱਤ ਸਕੱਤਰ ਭੁਪਿੰਦਰ ਸਿੰਘ ਸੋਹਲ ਅਤੇ ਕਾਰਜਕਾਰੀ ਮੈਂਬਰ ਸੁਰਜੀਤ ਸਿੰਘ ਕ੍ਰਿਸਟਲ ਸ਼ਾਮਲ ਸਨ। ਇਸ ਸਮਾਗਮ ਵਿੱਚ 300 ਤੋਂ ਵੱਧ ਉਦਯੋਗਪਤੀਆਂ ਨੇ ਹਿੱਸਾ ਲਿਆ।
ਸੰਧਵਾਂ ਨੇ ਵਿਸ਼ਵਕਰਮਾ ਦਿਵਸ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ 'ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸੈਂਟਰ' ਦੇ ਰੂਪ ਵਿੱਚ ਇਕ ਅਤਿ-ਆਧੁਨਿਕ 'ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ' ਸਥਾਪਤ ਕਰਨ ਦੇ ਵਿਚਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਨੇਕ ਉਪਰਾਲੇ ਵਿੱਚ ਰਾਮਗੜ੍ਹੀਆ ਫਾਊਂਡੇਸ਼ਨ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ, ਓਹਨਾ ਨੇ ਸਹਾਇਤਾ ਵਜੋਂ 5 ਲੱਖ ਰੁਪਏ ਦਿੱਤੇ। ਸੰਧਵਾਂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਨੇ ਸ੍ਰਿਸ਼ਟੀ ਦੀ ਰਚਨਾ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ, ਉਸ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਕੁਲਾਰ ਨੇ ਦੱਸਿਆ ਕਿ ਪ੍ਰਸਤਾਵਿਤ ਕੇਂਦਰ ਦੇ ਦੋ ਹਾਲ ਪਹਿਲਾਂ ਹੀ ਤਿਆਰ ਹੋ ਚੁੱਕੇ ਹਨ ਅਤੇ ਅਤਿ-ਆਧੁਨਿਕ 'ਬਾਬਾ ਵਿਸ਼ਵਕਰਮਾ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਸੈਂਟਰ' ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਨੂੰ ਇਕ ਅਤਿ-ਆਧੁਨਿਕ 'ਮਲਟੀ-ਸਕਿੱਲ ਡਿਵੈਲਪਮੈਂਟ ਸੈਂਟਰ' (ਬਹੁ-ਹੁਨਰ ਵਿਕਾਸ ਕੇਂਦਰ) ਵਜੋਂ ਤਿਆਰ ਕੀਤਾ ਜਾ ਰਿਹਾ ਹੈ, ਜੋ ਉੱਨਤ ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰੇਗਾ। ਉਨ੍ਹਾਂ ਨੇ ਸਾਰੇ ਪਤਵੰਤੇ ਮਹਿਮਾਨਾਂ ਤੇ ਸਨਅਤਕਾਰਾਂ ਦਾ ਉਨ੍ਹਾਂ ਦੀ ਮੌਜੂਦਗੀ ਅਤੇ ਸਹਿਯੋਗ ਲਈ ਸਵਾਗਤ ਕੀਤਾ ਅਤੇ ਧੰਨਵਾਦ ਕੀਤਾ।