- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕੇਸ਼ ਸਾਹਨੀ ਵੱਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਭਗਵਾਨ ਸ੍ਰੀ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਹੁਨਰ ਅਤੇ ਇਮਾਨਦਾਰੀ ਨਾਲ ਸਮਾਜ ਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਸੀਨੀਅਰ ਭਾਜਪਾ ਆਗੂ ਮੁਕੇਸ਼ ਸਾਹਨੀ ਨੇ ਬਾਬਾ ਵਿਸ਼ਵਕਰਮਾ ਭਵਨ ਵਿਖੇ ਕਰਵਾਏ 74ਵੇਂ ਸਾਲਾਨਾ ਮਹਾਉਤਸਵ ਦੌਰਾਨ ਕੀਤਾ। ਇਸ ਮੌਕੇ ਮੁਕੇਸ਼ ਸਾਹਨੀ ਨੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੁੱਝ ਵਿਚਾਰਾਂ ਰਾਜਨੀਤਕ ਵਿਚਾਰਾਂ ਦੀ ਸਾਂਝ ਵੀ ਕੀਤੀ। ਸਾਹਨੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨਿਰਮਾਣ ਕਲਾ, ਸ਼ਿਲਪਕਾਰੀ ਅਤੇ ਤਕਨੀਕੀ ਵਿਕਾਸ ਦੇ ਪ੍ਰੇਰਨਾ ਸਰੋਤ ਹਨ। ਲੁਧਿਆਣਾ ਵਰਗੇ ਉਦਯੋਗਿਕ ਸ਼ਹਿਰ ਦੀ ਤਰੱਕੀ ਵਿੱਚ ਮਜ਼ਦੂਰਾਂ, ਕਾਰੀਗਰਾਂ ਅਤੇ ਉਦਯੋਗਪਤੀਆਂ ਦਾ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਤਕਨੀਕੀ ਸਿੱਖਿਆ ਅਤੇ ਹੁਨਰਮੰਦ ਕਿੱਤਿਆਂ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ-ਅਰਚਨਾ ਕੀਤੀ। ਸਮਾਗਮ ਵਿੱਚ ਭਾਜਪਾ ਦੀ ਸਮੁੱਚੀ ਟੀਮ, ਸੀਨੀਅਰ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।