- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਪ੍ਰੀਤ ਗੁਰਮ ਨੂੰ ਸੂਬਾ ਪੱਧਰੀ ਡਾਟਾ ਕਲੈਕਸ਼ਨ ਤੇ ਕੋਆਰਡੀਨੇਸ਼ਨ ਦੀ ਜ਼ਿੰਮੇਵਾਰੀ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਵੱਲੋਂ ਹਰਪ੍ਰੀਤ ਸਿੰਘ ਗੁਰਮ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬਾ ਪੱਧਰ ’ਤੇ ਡਾਟਾ ਇਕੱਠਾ ਕਰਨ, ਇਸ ਦੇ ਪ੍ਰਬੰਧਨ ਤੇ ਕੋਆਰਡੀਨੇਸ਼ਨ ਦੀ ਵਾਧੂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ’ਤੇ ਧੰਨਵਾਦ ਪ੍ਰਗਟ ਕਰਦਿਆਂ ਹਰਪ੍ਰੀਤ ਸਿੰਘ ਗੁਰਮ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਇੰਡੀਅਨ ਓਵਰਸੀਜ਼ ਕਾਂਗਰਸ ਦੇ ਗਲੋਬਲ ਚੇਅਰਮੈਨ ਸੈਮ ਪਿਤਰੋਦਾ ਅਤੇ ਡਾ. ਆਰਥੀ ਕ੍ਰਿਸ਼ਨਾ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਜਗਦੀਪ ਸੱਚਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਭਰੋਸਾ ਜਤਾਉਂਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਗੁਰਮ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਤੇ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਆਗੂਆਂ, ਵਰਕਰਾਂ ਤੇ ਸਮਰਥਕਾਂ ਨੂੰ ਨਾਲ ਲੈ ਕੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਜਿੱਤ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤਾ ਗਿਆ ਇਹ ਮਾਣ ਤੇ ਭਰੋਸਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ ਤੇ ਉਹ ਪੰਜਾਬ ਦੇ ਬਿਹਤਰ ਭਵਿੱਖ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ।