- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਮੰਤਰੀ ਢਿੱਲੋਂ ਦੀ ਅਗਵਾਈ ਹੇਠ ਅਨੇਕਾਂ ਪਰਿਵਾਰ ਅਕਾਲੀ ਦਲ ’ਚ ਸ਼ਾਮਲ

ਗੁਰਦੀਪ ਭਾਮੀਆਂ, ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਹਲਕਾ ਸਾਹਨੇਵਾਲ ’ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਕਡਿਆਣਾ ਕਲਾਂ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿਲੋਂ ਦੀ ਅਗਵਾਈ ਵਿੱਚ ਅਕਾਲੀ ਦਲ ’ਚ ਸ਼ਾਮਿਲ ਹੋ ਗਏ।
ਇਸ ਮੌਕੇ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਲਿਆ ਫੈਸਲਾ ਸ਼ਲਾਘਾਯੋਗ ਹੈ ਜਿਸ ਨਾਲ ਹਲਕਾ ਸਾਹਨੇਵਾਲ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਪਾਰਟੀ ’ਚ ਸ਼ਾਮਲ ਹੋਣ ਵਾਲੇ ਸੁੱਗਾ ਸਿੰਘ ਸਾਬਕਾ ਸਰਪੰਚ, ਸੁਖਬੀਰ ਸਿੰਘ, ਕੁਲਵਿੰਦਰ ਦਰਸ਼ੀ, ਸੰਦੀਪ ਕੁਮਾਰ, ਅਮਰੀਕ ਚੰਦ, ਅਵਤਾਰ ਸਿੰਘ, ਨਰੇਸ਼ ਕੁਮਾਰ, ਹੈਪੀ ਕੜਿਆਣਾ, ਮਨਜਿੰਦਰ ਕੁਮਾਰ, ਰਸ਼ਿੰਦਰ ਕੁਮਾਰ, ਗੁਰਦੇਵ ਲਾਲ, ਮੀਤ ਰਾਮ, ਹਰਨੇਕ, ਜਸਕਰਨ ਸਿੰਘ, ਤਰਸੇਮ ਲਾਲ ਬਿੱਟੂ, ਜਸਵਿੰਦਰ ਸਿੰਘ ਗੋਪੀ, ਬਿੰਦਰ ਜੱਸਲ, ਰਾਮ ਰਤਨ, ਜੋਗਿੰਦਰਪਾਲ, ਲਖਵੀਰ ਸਿੰਘ, ਹਰਨੇਕ ਚੰਦ, ਚਰਨਜੀਤ ਸਿੰਘ, ਗੁਰਚੈਨ ਸਿੰਘ ਅਤੇ ਜਸਵਿੰਦਰ ਸਿੰਘ ਨੇ ਆਖਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇਕ ਵਰਕਰ ਨੂੰ ਪਾਰਟੀ ਵੱਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।