- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਮਾਨ ਸਿੰਘ ਗਰੇਵਾਲ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਬਾਬਾ ਮਾਨ ਸਿੰਘ ਗਰੇਵਾਲ ਦੇ ਪਿੰਡ ਖਾਨਪੁਰ ਸਥਿਤ ਅਸਥਾਨ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਮਾਨ ਸਿੰਘ ਗਰੇਵਾਲ ਦਾ ਸ਼ਹੀਦੀ ਦਿਹਾੜਾ ਸਮੂਹ ਗਰੇਵਾਲ ਗੋਤ ਆਲਮਗੀਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਸਮਾਗਮ ’ਚ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਹੈੱਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਸਮੇਤ ਪਿੰਡ ਆਲਮਗੀਰ ਦੇ ਵੱਡੀ ਗਿਣਤੀ ਵਿੱਚ ਗਰੇਵਾਲ ਪਰਿਵਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਸਿੱਧ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਪਿੰਡ ਆਲਮਗੀਰ ਦੇ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਨੇ ਸਮਾਗਮ ’ਚ ਪੁੱਜੇ ਸਮੂਹ ਗਰੇਵਾਲ ਪਰਿਵਾਰਾਂ ਅਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ, ਮਲਕੀਤ ਸਿੰਘ ਗਰੇਵਾਲ ਮੈਂਬਰ ਪੰਚਾਇਤ, ਰਾਮ ਆਸਰਾ ਮੈਂਬਰ ਪੰਚਾਇਤ, ਸਾਬਕਾ ਸਰਪੰਚ ਉਪਦੇਸ਼ ਸਿੰਘ ਬੇਸੀ ਆਲਮਗੀਰ, ਅਮਨ ਗਰੇਵਾਲ, ਗੁਰਜੰਟ ਗਰੇਵਾਲ, ਤਲਵਿੰਦਰ ਸਿੰਘ ਗਰੇਵਾਲ, ਪਰਗਟ ਸਿੰਘ ਗਰੇਵਾਲ, ਕੁਲਤਾਰ ਸਿੰਘ, ਹਰਦੀਪ ਸਿੰਘ ਦੀਪਾ, ਰਮਨਦੀਪ ਸਿੰਘ ਫੌਜੀ, ਹਰਜਿੰਦਰ ਸਿੰਘ, ਸੁੱਖਾ, ਜੱਸੀ, ਦਿਸ਼ਾ, ਜਗਰੂਪ ਸਿੰਘ, ਹਰਪਾਲ ਸਿੰਘ ਪਾਲੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।