- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਹੋਇਆ ਕੀਰਤਨ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ। ਭਾਈ ਗਗਨਦੀਪ ਸਿੰਘ ਲਖਨਊ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਵਿਚਾਰਾਂ ਦੀ ਸਾਂਝ ਕਰਦਿਆਂ ਉਨ੍ਹਾਂ ਕਿਹਾ ਕਿ ਦੁਨੀਆਂ ਦੇ ਮਹਾਨ ਗ੍ਰੰਥਾਂ ਵਿਚੋਂ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਇੱਕ ਅਜਿਹਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ। ਇਸ ਦੌਰਾਨ ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ’ਤੇ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ’ਤੇ ਭਾਈ ਗਗਨਦੀਪ ਸਿੰਘ ਲਖਨਊ ਵਾਲਿਆਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸਮੇਸ਼ ਪੰਪ ਵਾਲੇ, ਮਹਿੰਦਰ ਸਿੰਘ ਡੰਗ, ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ ,ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ,ਐਨਪੀ ਸਿੰਘ ਕਥੂਰੀਆਂ, ਤਜਿੰਦਰਪਾਲ ਸਿੰਘ ਮਕੱੜ,ਰਘਬੀਰ ਸਿੰਘ, ਗੁਰਬਚਨ ਸਿੰਘ,ਅੱਤਰ ਸਿੰਘ ਮੱਕੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ,ਤਜਿੰਦਰਪਾਲ ਸਿੰਘ, ਦਾਨ ਸਿੰਘ, ਹਰਪ੍ਰੀਤ ਸਿੰਘ ਨੀਟਾ,ਦਵਿੰਦਰ ਸਿੰਘ ਬਿੱਟੂ ,ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
.