- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ:ਨਗਰ ਨਿਗਮ ਕਮਿਸ਼ਨਰ ਵਜੋਂ ਦਮਨਜੀਤ ਸਿੰਘ ਮਾਨ ਨੇ ਅਹੁਦਾ ਸੰਭਾਲਿਆ

1 ਨੰਬਰ ਲਈ)
-ਕਿਹਾ, ਕੂੜਾ ਪ੍ਰਬੰਧਨ, ਸਫ਼ਾਈ ਤੇ ਲੋਕਾਂ ਦੀਆਂ ਪਰੇਸ਼ਾਨੀਆਂ ਮੁੱਢਲੇ ਤੌਰ ’ਤੇ ਕਰਾਂਗੇ ਹੱਲ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਅੰਕੁਰ ਮਹਿੰਦਰੂ ਦਾ ਤਬਾਦਲਾ ਹੋ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਅੱਜ 2012 ਬੈਚ ਦੇ ਪੀਸੀਐਸ ਅਧਿਕਾਰੀ ਦਮਨਜੀਤ ਸਿੰਘ ਮਾਨ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ-ਡੀ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਆਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਕਮਿਸ਼ਨਰ ਮਾਨ ਨੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਵੀ ਕੀਤੀ। ਨਗਰ ਨਿਗਮ ਕਮਿਸ਼ਨਰ ਮਾਨ ਦਾ ਸਵਾਗਤ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਕੀਤਾ ਗਿਆ, ਜਿਨ੍ਹਾਂ ਵਿੱਚ ਜੁਆਇੰਟ ਕਮਿਸ਼ਨਰ ਤਪਨ ਭਨੋਟ, ਸਹਾਇਕ ਕਮਿਸ਼ਨਰ ਨੀਰਜ ਜੈਨ, ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਅਤੇ ਸਹਾਇਕ ਕਮਿਸ਼ਨਰ ਗੁਰਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਨਵ-ਨਿਯੁਕਤ ਕਮਿਸ਼ਨਰ ਮਾਨ ਦਾ ਪੰਜਾਬ ਪੁਲਿਸ ਦੀ ਇੱਕ ਟੁਕੜੀ ਵੱਲੋਂ 'ਗਾਰਡ ਆਫ਼ ਆਨਰ' ਦੇ ਕੇ ਸਵਾਗਤ ਕੀਤਾ ਗਿਆ। ਪ੍ਰਸ਼ਾਸਨਿਕ ਖੇਤਰ ਦਾ ਮਜ਼ਬੂਤ ਤਜਰਬਾ ਰੱਖਣ ਵਾਲੇ ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਲੁਧਿਆਣਾ ਜ਼ਿਲ੍ਹੇ ਵਿੱਚ ਸੇਵਾ ਨਿਭਾ ਚੁੱਕੇ ਹਨ ਅਤੇ ਅੱਗੇ ਵੀ ਇਹ ਯਕੀਨੀ ਬਣਾਉਣਗੇ ਕਿ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸੇਵਾਵਾਂ ਮਿਲਦੀਆਂ ਰਹਿਣ। ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਕਿ ਕੂੜਾ ਪ੍ਰਬੰਧਨ, ਸਫ਼ਾਈ, ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ, ਪਾਰਦਰਸ਼ਤਾ, ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਬਕਾਇਆ ਰਾਸ਼ੀ ਦੀ ਵਸੂਲੀ ਆਦਿ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ। ਮਾਨ ਨੇ ਆਮ ਲੋਕਾਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼), ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰਡਬਲਯੂਏਜ਼), ਮੀਡੀਆ ਅਤੇ ਹੋਰ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ।
-ਬਾਕਸ-
20 ਦਿਨ ਬਾਅਦ ਹੀ ਬਦਲਿਆ ਨਿਗਮ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੀਆਂ ਸੜਕਾਂ ਦੀ ਸ਼ਫਾਈ ਦਾ ਮਸ਼ੀਨਾਂ ਨਾਲ ਕੰਮ ਦਾ ਟੈਂਡਰ ਅਲਾਟ ਕਰਨ ਸਮੇਤ ਹੋ ਗਈ ਮੁੱਦਿਆਂ ਵਿੱਚ ਵਿਰੋਧੀ ਧਿਰ ਨੂੰ ਸ਼ਾਂਤ ਕਰਨ ਵਿੱਚ ਨਾਕਾਮਯਾਬ ਰਹੇ ਓਜਸਵੀ ਅਲੰਕਾਰ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਅੱਜ ਤੋਂ 20 ਦਿਨ ਪਹਿਲਾਂ ਪੀਸੀਐੱਸ ਅਧਿਕਾਰੀ ਅੰਕੁਰ ਮਹਿੰਦਰੂ ਨੇ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਵਜੋਂ ਆਹੁਦਾ ਸੰਭਾਲਿਆ ਸੀ। ਪਰ ਬੀਤੀ ਰਾਤ ਸਰਕਾਰ ਵੱਲੋਂ ਮਹਿੰਦਰੂ ਦਾ ਤਬਾਦਲਾ ਕਰਕੇ ਦਮਨਜੀਤ ਸਿੰਘ ਮਾਨ ਨੂੰ ਨਗਰ ਨਿਗਮ ਲੁਧਿਆਣਾ ਦਾ ਕਮਿਸ਼ਨਰ ਨਿਯੁਕਤ ਕੀਤਾ ਹੈ।