- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜਨ ਲਈ ਸੂਬਾ ਸਰਕਾਰ ਸਖਤ ਕਦਮ ਚੁੱਕੇ-ਹੌਬੀ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਵਿੱਚ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਮਿਲ ਰਹੀਆਂ ਫਿਰੌਤੀਆਂ ਦੀਆਂ ਧਮਕੀਆਂ ਤੇ ਗੈਂਗਸਟਰਾਂ ਦੀਆਂ ਵਧ ਰਹੀਆਂ ਸਰਗਰਮੀਆਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਾਜਪਾ ਪੰਜਾਬ ਟਰੇਡ ਸੈੱਲ ਦੇ ਸੂਬਾ ਕੋ-ਕਨਵੀਨਰ ਜਸਪ੍ਰੀਤ ਸਿੰਘ ਹੌਬੀ ਨੇ ਸੂਬਾ ਸਰਕਾਰ ਤੋਂ ਵਪਾਰੀ ਵਰਗ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ। ਪਿਛਲੇ ਦਿਨੀਂ ਲੁਧਿਆਣਾ ਦੇ ਇੱਕ ਪ੍ਰਾਪਰਟੀ ਕਾਰੋਬਾਰੀ ਤੋਂ ਕਥਿਤ ਤੌਰ ’ਤੇ ਪੰਜ ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਉਣਾ ਚਿੰਤਾਜਨਕ ਹੈ। ਅਜਿਹੀਆਂ ਘਟਨਾਵਾਂ ਕਾਰਨ ਵਪਾਰੀ ਵਰਗ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਪੰਜਾਬ ਦੇ ਉਦਯੋਗਿਕ ਵਿਕਾਸ, ਨਿਵੇਸ਼ ਤੇ ਰੁਜ਼ਗਾਰ ’ਤੇ ਪੈ ਸਕਦਾ ਹੈ। ਹੌਬੀ ਨੇ ਕਿਹਾ ਕਿ ਸਰਕਾਰ ਨੂੰ ਫਿਰੌਤੀ ਦੀਆਂ ਧਮਕੀਆਂ ਸਬੰਧੀ ਸ਼ਿਕਾਇਤਾਂ ਲਈ ਵਿਸ਼ੇਸ਼ ਹੈਲਪਲਾਈਨ ਸਥਾਪਤ ਕਰਨ ਦੇ ਨਾਲ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਵੱਡੇ ਗਿਰੋਹਾਂ, ਉਨ੍ਹਾਂ ਦੇ ਵਿੱਤੀ ਸਰੋਤਾਂ ਅਤੇ ਕਥਿਤ ਸਰਪ੍ਰਸਤਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।