- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਦੀ ਲੀਡ-ਪੀਸੀਐੱਸ ਪ੍ਰੀਖਿਆ ਮਾਮਲੇ ਦੇ ਵਿਰੋਧ 'ਚ ਭਾਜਪਾ ਯੁਵਾ ਮੋਰਚਾ ਨੇ ਡੀਸੀ ਦਫ਼ਤਰ ਬਾਹਰ ਸਰਕਾਰ ਦਾ ਪੁਤਲਾ ਫੂਕਿਆ

3 ਦੀ ਲੀਡ)
-ਅਜਿੰਦਰ ਸਿੰਘ ਅਨੁਸਾਰ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਹੋਵੇ ਕਾਰਵਾਈ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਿੰਦਰ ਸਿੰਘ ਦੀ ਅਗਵਾਈ ਹੇਠ ਪੀਸੀਐੱਸ ਪ੍ਰੀਖਿਆ ਲੀਕ ਮਾਮਲੇ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨ ਦੌਰਾਨ ਯੁਵਾ ਮੋਰਚਾ ਦੇ ਇੰਚਾਰਜ ਦਵਿੰਦਰ ਜੱਗੀ ਅਤੇ ਸੂਬਾ ਜਨਰਲ ਸਕੱਤਰ ਸੌਰਵ ਕਪੂਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਇਸ ਮੌਕੇ ਅਜਿੰਦਰ ਸਿੰਘ ਨੇ ਕਿਹਾ ਕਿ ਪੀਸੀਐੱਸ ਵਰਗੀ ਅਹਿਮ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ। ਦਿਨ-ਰਾਤ ਮਿਹਨਤ ਕਰਕੇ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਅਜਿਹੀਆਂ ਘਟਨਾਵਾਂ ਨਾਲ ਡੂੰਘੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਮੰਗ ਕੀਤੀ ਕਿ ਪੀਸੀਐੱਸ ਪ੍ਰੀਖਿਆ ਲੀਕ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਇਸ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਪ੍ਰੀਖਿਆ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ, ਤਾਂ ਜੋ ਮਿਹਨਤੀ ਅਤੇ ਯੋਗ ਉਮੀਦਵਾਰਾਂ ਨੂੰ ਇਨਸਾਫ਼ ਮਿਲ ਸਕੇ। ਯੁਵਾ ਮੋਰਚਾ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਅਜਿਹੇ ਗੰਭੀਰ ਮਾਮਲਿਆਂ ਨੂੰ ਕਿਸੇ ਵੀ ਕੀਮਤ 'ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ। ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਅਭਿਸ਼ੇਕ ਸਿੰਗਲ, ਵਿਨੀਤ ਬਹਿਲ, ਸਾਹਿਲ ਦੁੱਗਲ, ਮਨੀਸ਼ ਸ਼ਰਮਾ, ਸੌਰਿਸ਼ ਭਾਟੀਆ, ਵਿਓਮ, ਰੋਹਿਤ ਸਨਨ, ਹਿਮਾਂਸ਼ੂ ਮਹਿਰਾ, ਸਾਹਿਲ ਸੇਠ, ਸ਼ੋਕਾ ਵਰਮਾ, ਸੰਨੀ ਭਾਟੀਆ, ਪ੍ਰਿੰਸ ਕਪੂਰ, ਕਰਨ ਸਿੰਘ, ਕਰਨ ਰਾਣਾ, ਦੀਪੂ, ਅਰਜੁਨ ਕਨੋਜੀਆ, ਯੱਗ ਦੱਤ ਸ਼ਰਮਾ, ਅਭਿਸ਼ੇਕ ਗੌਤਮ ਸਮੇਤ ਯੁਵਾ ਮੋਰਚਾ ਦੇ ਸੈਂਕੜੇ ਵਰਕਰ ਮੌਜੂਦ ਸਨ।