- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਆਬਕਾਰੀ ਵਿਭਾਗ ਦੀਆਂ ਹਦਾਇਤਾਂ ਨੂੰ ਠੇਕੇਦਾਰਾਂ ਨੇ ਛਿੱਕੇ ’ਤੇ ਟੰਗਿਆ

1 ਨੰਬਰ ਲਈ)
-ਸ਼ਰਾਬ ਦੇ ਠੇਕਿਆਂ ਦੇ ਬਾਹਰ ਹੀ ਸਜੀਆਂ ਪਿਆਕੜਾਂ ਦੀਆਂ ਮਹਿਫ਼ਲਾਂ
-ਜਲੰਧਰ ਬਾਈਪਾਸ ਤੋਂ ਜੱਸੀਆਂ ਰੋਡ ਤੱਕ ਦੇਖਣ ਨੂੰ ਮਿਲਿਆ ਨਜ਼ਾਰਾ
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ
ਮਹਾਂਨਗਰ ਲੁਧਿਆਣਾ ਵਿੱਚ ਸ਼ਰਾਬ ਦੇ ਠੇਕਾ ਮਾਲਕਾਂ ਵੱਲੋਂ ਆਬਕਾਰੀ ਵਿਭਾਗ ਦੀਆਂ ਹਦਾਇਤਾਂ ਨੂੰ ਛਿੱਕੇ ਟੰਗ ਕੇ ਸ਼ਰੇਆਮ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਹਾਲਾਤ ਇਹ ਹਨ ਕਿ ਆਹਾਤਿਆਂ ਦੀ ਥਾਂ ਸ਼ਰਾਬ ਦੇ ਠੇਕਿਆਂ ਦੇ ਬਾਹਰ ਹੀ ਪੈੱਗਾਂ ਦੀਆਂ ਮਹਿਫ਼ਲਾਂ ਸਜ ਰਹੀਆਂ ਹਨ। ਕਈ ਥਾਵਾਂ ’ਤੇ ਤਾਂ ਠੇਕਿਆਂ ਦੇ ਕਾਊਂਟਰਾਂ ’ਤੇ ਹੀ ਲੋਕ ਗਲਾਸਾਂ ਵਿੱਚ ਪੈੱਗ ਪਾਉਂਦੇ ਅਤੇ ਗਲਾਸੀਆਂ ਖੜਕਾਉਂਦੇ ਨਜ਼ਰ ਆ ਰਹੇ ਹਨ। ਹੈਰਾਨੀ ਹੈ ਕਿ ਠੇਕਿਆਂ ਦੇ ਬਾਹਰ ਪਾਣੀ ਦੇ ਵਾਟਰ ਕੂਲਰ ਤੱਕ ਲਾਏ ਹੋਏ ਹਨ, ਜਿਸ ਤੋਂ ਜਾਪਦਾ ਹੈ ਕਿ ਸ਼ਰਾਬ ਪੀਣ ਵਾਲਿਆਂ ਲਈ ਠੇਕਿਆਂ ਦੇ ਬਾਹਰ ਹੀ ਪੂਰੇ ਪ੍ਰਬੰਧ ਕੀਤੇ ਹਨ। ਰੋਜ਼ਾਨਾ ਜੀਟੀ ਰੋਡ ’ਤੇ ਸਥਿਤ ਸ਼ਰਾਬ ਦੇ ਠੇਕਿਆਂ ਦੇ ਬਾਹਰ ਲੋਕ ਆਪਣੇ ਆਟੋ ਰਿਕਸ਼ਾ, ਕਾਰਾਂ ਤੇ ਹੋਰ ਵਾਹਨ ਖੜ੍ਹੇ ਕਰਕੇ ਸ਼ਰੇਆਮ ਸ਼ਰਾਬ ਪੀਂਦੇ ਦਿਖਾਈ ਦਿੰਦੇ ਹਨ। ਇਸ ਕਾਰਨ ਜਿੱਥੇ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਉੱਥੇ ਹੀ ਆਮ ਰਾਹਗੀਰਾਂ ਅਤੇ ਦੁਕਾਨਦਾਰਾਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਜਲੰਧਰ ਬਾਈਪਾਸ ਤੋਂ ਲੈ ਕੇ ਜੱਸੀਆਂ ਰੋਡ ਤੱਕ ਵੱਖ-ਵੱਖ ਸ਼ਰਾਬ ਦੇ ਠੇਕਿਆਂ ਦੇ ਬਾਹਰ ਇਹ ਨਜ਼ਾਰਾ ਦੇਖਣ ਨੂੰ ਮਿਲਿਆ। ਜਦੋਂ ਪੰਜਾਬੀ ਜਾਗਰਣ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਕਈ ਵਿਅਕਤੀ ਠੇਕਿਆਂ ਦੇ ਬਾਹਰ ਹੀ ਗਲਾਸ ਅਤੇ ਸ਼ਰਾਬ ਦੀਆਂ ਬੋਤਲਾਂ ਲੈ ਕੇ ਪੈੱਗ ਲਗਾਉਂਦੇ ਨਜ਼ਰ ਆਏ। ਟੀਮ ਵੱਲੋਂ ਇਨ੍ਹਾਂ ਹਾਲਾਤ ਦੀਆਂ ਤਸਵੀਰਾਂ ਵੀ ਆਪਣੇ ਕੈਮਰੇ ਵਿੱਚ ਕੈਦ ਕੀਤੀਆਂ। ਕਰ ਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਸਨੀ ਗਰੋਵਰ ਨਾਲ ਗੱਲਬਾਤ ਕੀਤੀ, ਤਾਂ ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਕਾਰਵਾਈ ਕੀਤੀ ਜਾਂਦੀ ਹੈ, ਪਰ ਕੁਝ ਲੋਕ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਮੁੜ ਕਾਰਵਾਈ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਆ ਰਹੀ ਪਰੇਸ਼ਾਨੀ ਤੇ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਵਿਭਾਗ ਦੀ ਇਹ ਕਾਰਵਾਈ ਸਿਰਫ਼ ਚਲਾਨਾਂ ਤੱਕ ਸੀਮਤ ਰਹਿੰਦੀ ਹੈ ਜਾਂ ਠੇਕਿਆਂ ਦੇ ਬਾਹਰ ਸਜਣ ਵਾਲੀਆਂ ਇਨ੍ਹਾਂ ਸ਼ਰਾਬ ਦੀਆਂ ਮਹਿਫ਼ਲਾਂ ’ਤੇ ਸੱਚਮੁੱਚ ਰੋਕ ਵੀ ਲੱਗਦੀ ਹੈ।