ਭਾਜਪਾ ਆਗੂ ਬੇਦੀ ਨੇ ਜਾਖੜ ਨੂੰ ਦੱਸੀਆਂ ਇਲਾਕੇ ਦੀਆਂ ਸਮੱਸਿਆਵਾਂ
ਜ਼ਰੂਰੀ ਖ਼ਬਰ-ਭਾਜਪਾ ਆਗੂ ਬੇਦੀ ਨੇ ਜਾਖੜ ਨਾਲ ਮੁਲਾਕਾਤ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ
Publish Date: Wed, 11 Nov 2026 08:46 PM (IST)
Updated Date: Thu, 12 Nov 2026 04:04 AM (IST)
27 ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ ਸਾਬਕਾ ਮੈਂਬਰ ਡਾਇਰੈਕਟਰ ਪੰਜਾਬ ਟਰੇਡਰਜ਼ ਬੋਰਡ, ਸਾਬਕਾ ਚੇਅਰਮੈਨ ਵਪਾਰ ਸੈੱਲ ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਪਾਲ ਸਿੰਘ ਬੇਦੀ ਨੇ ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਕੇਂਦਰੀ ਸਮੇਤ ਸ਼ਹਿਰ ਵਿੱਚ ਵਧ ਰਹੇ ਨਸ਼ੇ ਦੇ ਕਾਰੋਬਾਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਡੂੰਘੀ ਚਿੰਤਾ ਪ੍ਰਗਟਾਈ। ਇਸ ਦੌਰਾਨ ਬੇਦੀ ਨੇ ਕਿਹਾ ਕਿ ਲੁਧਿਆਣਾ ਸੈਂਟਰਲ ਹਲਕੇ ਵਿੱਚ ਨਸ਼ੇ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਨਸ਼ੇ ਦੀ ਲਪੇਟ ਵਿੱਚ ਆ ਰਹੀ ਨੌਜਵਾਨ ਪੀੜ੍ਹੀ ਅਤੇ ਇਸ ਕਾਰਨ ਵਧ ਰਹੀਆਂ ਸਮਾਜਿਕ ਸਮੱਸਿਆਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੀ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਅਪਰਾਧਿਕ ਘਟਨਾਵਾਂ ਤੇ ਨਕੇਲ ਕੱਸਣ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਸੁਨੀਲ ਜਾਖੜ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਤੱਕ ਲੋਕਾਂ ਦੀ ਆਵਾਜ਼ ਪਹੁੰਚਾਈ ਜਾਵੇ, ਤਾਂ ਜੋ ਨਸ਼ੇ ਦੇ ਖਾਤਮੇ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਲਈ ਠੋਸ ਕਦਮ ਚੁੱਕੇ ਜਾ ਸਕਣ।