- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਦੀ ਬੌਟਮ-ਸਮਾਰਟ ਸਿਟੀ ਲੁਧਿਆਣਾ ਦੀ ਬਦਹਾਲੀ ਲਈ ਜ਼ਿੰਮੇਵਾਰ ਕੌਣ?

3 ਦਾ ਬੌਟਮ)
-ਕਿਹਾ, ਸ਼ਹਿਰ ’ਚ ਸਫ਼ਾਈ, ਟ੍ਰੈਫਿਕ ਤੇ ਬੁਨਿਆਦੀ ਸਹੂਲਤਾਂ ਸਬੰਧੀ ਨਿਗਮ, ਪ੍ਰਸ਼ਾਸਨ ਤੇ ਲੋਕ ਨਿਭਾਉਣ ਜ਼ਿੰਮੇਵਾਰੀ
13)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਦਾ ਮੈਨਚੈਸਟਰ ਕਹਾਉਣ ਵਾਲੇ ਸਮਾਰਟ ਸਿਟੀ ਲੁਧਿਆਣਾ ਦੀ ਬਦਲ ਰਹੀ ਤਸਵੀਰ ਅਤੇ ਬੁਨਿਆਦੀ ਸਹੂਲਤਾਂ ਦੀ ਮਾੜੀ ਹਾਲਤ ਨੂੰ ਲੈ ਕੇ ਹੁਣ ਸਵਾਲ ਉੱਠਣ ਲੱਗੇ ਹਨ। ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ, ਟੁੱਟੀਆਂ ਸੜਕਾਂ, ਸੀਵਰੇਜ ਦੀ ਸਮੱਸਿਆ, ਟ੍ਰੈਫਿਕ ਜਾਮ ਅਤੇ ਦਿਨ-ਦਿਹਾੜੇ ਹੋ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਸਥਿਤੀ ਨੂੰ ਲੈ ਕੇ ਸ਼ਹਿਰ ਦੇ ਵਸਨੀਕਾਂ ਵੱਲੋਂ ਸਵਾਲ ਕੀਤਾ ਜਾ ਰਿਹਾ ਹੈ ਕਿ ਆਖ਼ਰ ਲੁਧਿਆਣਾ ਦੀ ਇਸ ਹਾਲਤ ਲਈ ਜ਼ਿੰਮੇਵਾਰੀ ਕੌਣ ਤੈਅ ਕਰੇਗਾ।
ਲੁਧਿਆਣਾ ਨੇ ਉਦਯੋਗਿਕ ਖੇਤਰ ਵਿੱਚ ਦੇਸ਼ ਭਰ ’ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਇੱਥੋਂ ਦੇ ਉਦਯੋਗ ਲੱਖਾਂ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਂਦੇ ਹਨ, ਪਰ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਦੀ ਹਾਲਤ ਕਈ ਇਲਾਕਿਆਂ ਵਿੱਚ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸੜਕਾਂ ਦੀ ਖ਼ਸਤਾ ਹਾਲਤ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤਾਂ ਆਉਂਦੀਆਂ ਹਨ, ਜਦਕਿ ਰੋਜ਼ਾਨਾ ਲੱਗਣ ਵਾਲੇ ਲੰਬੇ ਟ੍ਰੈਫਿਕ ਜਾਮ ਕਾਰਨ ਆਮ ਲੋਕਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਮੁਲਾਜ਼ਮਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ। ਇਸੇ ਤਰ੍ਹਾਂ ਕਈ ਇਲਾਕਿਆਂ ਵਿੱਚ ਸੀਵਰੇਜ ਤੇ ਗੰਦੇ ਪਾਣੀ ਦੀ ਸਮੱਸਿਆ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਸ਼ਹਿਰ ਵਿੱਚ ਕੂੜੇ ਦੇ ਢੇਰ ਅਤੇ ਸਫ਼ਾਈ ਪ੍ਰਬੰਧਾਂ ਦੀਆਂ ਖਾਮੀਆਂ ਵੀ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਦੂਜੇ ਪਾਸੇ, ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ।
-ਬਾਕਸ-
-ਸਵੱਛ ਸਰਵੇਖਣ ’ਚ 39ਵੇਂ ਸਥਾਨ 'ਤੇ ਰਿਹਾ ਲੁਧਿਆਣਾ
ਸਫ਼ਾਈ ਦੇ ਮਾਮਲੇ ਵਿੱਚ ਵੀ ਸ਼ਹਿਰ ਦੀ ਕਾਰਗੁਜ਼ਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਵੱਛ ਸਰਵੇਖਣ 2024-25 ਵਿੱਚ 10 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੀ ਸ਼੍ਰੇਣੀ ਵਿੱਚ ਲੁਧਿਆਣਾ 39ਵੇਂ ਸਥਾਨ 'ਤੇ ਰਿਹਾ ਸੀ। ਇਸ ਨਤੀਜੇ ਨੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਅਤੇ ਕੂੜਾ ਪ੍ਰਬੰਧਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ।
-ਬਾਕਸ-
ਹਰ ਵਿਭਾਗ ਨੂੰ ਸਮਝਣੀ ਪਵੇਗੀ ਆਪਣੀ ਜ਼ਿੰਮੇਵਾਰੀ
ਸ਼ਹਿਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਉੱਠ ਰਹੀ ਆਵਾਜ਼ ਦਾ ਮਕਸਦ ਕਿਸੇ ਇੱਕ ਸਿਆਸੀ ਪਾਰਟੀ, ਆਗੂ ਜਾਂ ਸੰਸਥਾ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਸਾਂਝੀ ਜ਼ਿੰਮੇਵਾਰੀ ਤੈਅ ਕਰਨਾ ਹੈ। ਸਫ਼ਾਈ ਅਤੇ ਸੀਵਰੇਜ ਪ੍ਰਬੰਧਾਂ ਲਈ ਨਗਰ ਨਿਗਮ, ਸ਼ਹਿਰੀ ਪ੍ਰਬੰਧਨ ਲਈ ਪ੍ਰਸ਼ਾਸਨ, ਟ੍ਰੈਫਿਕ ਅਤੇ ਕਾਨੂੰਨ ਵਿਵਸਥਾ ਲਈ ਪੁਲਿਸ ਅਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਚੁਣੇ ਹੋਏ ਨੁਮਾਇੰਦਿਆਂ ਦੀ ਭੂਮਿਕਾ ਅਹਿਮ ਹੈ। ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਵੀ ਸਫ਼ਾਈ ਬਣਾਈ ਰੱਖਣ ਅਤੇ ਨਿਯਮਾਂ ਦੀ ਪਾਲਣਾ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਪਵੇਗਾ।
-ਬਾਕਸ-
-ਬਿਆਨਾਂ ਤੇ ਵਾਅਦਿਆਂ ਦੀ ਬਜਾਏ ਹਕੀਕਤ ’ਚ ਹੋਵੇ ਕੰਮ
14)
ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇ ਢੰਡਾਰੀ ਇੰਡਸਟਰੀਅਡ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੱਕੜ ਨੇ ਕਿਹਾ ਕਿ ਸਿਆਸੀ ਬਿਆਨਾਂ ਅਤੇ ਵਾਅਦਿਆਂ ਤੋਂ ਉੱਪਰ ਉੱਠ ਕੇ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਜਾਵੇ। ਸ਼ਹਿਰ ਵਿੱਚ ਸਾਫ਼ ਸੜਕਾਂ, ਕੂੜੇ ਤੋਂ ਮੁਕਤ ਇਲਾਕੇ, ਬਿਹਤਰ ਸੀਵਰੇਜ ਪ੍ਰਬੰਧ, ਸੁਚੱਜੀ ਟ੍ਰੈਫਿਕ ਵਿਵਸਥਾ, ਸੁਰੱਖਿਅਤ ਮਾਹੌਲ ਅਤੇ ਉਦਯੋਗਾਂ ਲਈ ਬਿਹਤਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਲੁਧਿਆਣਾ ਕਿਸੇ ਇੱਕ ਸਿਆਸੀ ਪਾਰਟੀ, ਆਗੂ ਜਾਂ ਸਰਕਾਰ ਦਾ ਨਹੀਂ, ਸਗੋਂ ਇੱਥੇ ਰਹਿਣ ਵਾਲੇ ਹਰ ਨਾਗਰਿਕ ਦਾ ਸ਼ਹਿਰ ਹੈ। ਇਸ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੇ ਵਿਭਾਗਾਂ, ਚੁਣੇ ਹੋਏ ਨੁਮਾਇੰਦਿਆਂ ਤੇ ਸ਼ਹਿਰ ਵਾਸੀਆਂ ਨੂੰ ਮਿਲ ਕੇ ਇਸ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨ ਦੀ ਲੋੜ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਉਦੇਸ਼ ਕਿਸੇ ਨਾਲ ਟਕਰਾਅ ਕਰਨਾ ਨਹੀਂ, ਬਲਕਿ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਬਿਹਤਰ ਬਣਾਉਣਾ ਹੈ।