- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਲਈ-ਯੂਸੀਪੀਐੱਮਏ ਵਿਖੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਦੀ ਆਟੋ-ਰੀਨਿਊਅਲ ਸਬੰਧੀ ਵਿਸ਼ੇਸ਼ ਕੈਂਪ ਲਗਾਇਆ

3 ਨੰਬਰ ਲਈ)
-ਵਿਸ਼ੇਸ਼ ਕੈਂਪ ਦੌਰਾਨ ਵੱਡੀ ਗਿਣਤੀ ’ਚ ਸਨਅਤਕਾਰਾਂ ਨੇ ਲਿਆ ਹਿੱਸਾ
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਏਸ਼ੀਆ ਦੀ ਸਭ ਤੋਂ ਵੱਡੀ ਇੱਕ ਟਰੇਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ (ਯੂਸੀਪੀਐੱਮਏ) ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਸਹਿਯੋਗ ਨਾਲ ਸੂਖ਼ਮ ਅਤੇ ਲਘੂ ਸਨਅਤਾਂ ਲਈ ਪ੍ਰਦੂਸ਼ਣ ਕੰਟਰੋਲ ਸਹਿਮਤੀ ਪੱਤਰ (ਸੀਟੀਓ) ਦੇ ਆਟੋ-ਰੀਨਿਊਅਲ ਸਬੰਧੀ ਵਿਸ਼ੇਸ਼ ਕੈਂਪ ਲਾਇਆ। ਗਿੱਲ ਰੋਡ ਸਥਿਤ ਐਸੋਸੀਏਸ਼ਨ ਦੇ ਦਫ਼ਤਰ ’ਚ ਲਾਏ ਇਸ ਕੈਂਪ ਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਹਰਸਿਮਰਜੀਤ ਸਿੰਘ ਲੱਕੀ ਨੇ ਕੀਤੀ।
ਕੈਂਪ ਦੌਰਾਨ ਵੱਡੀ ਗਿਣਤੀ ’ਚ ਸਨਅਤਕਾਰਾਂ ਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੈਂਬਰਾਂ ਨੇ ਆਪਣੇ ਪ੍ਰਦੂਸ਼ਣ ਕੰਟਰੋਲ ਸਹਿਮਤੀ ਪੱਤਰ (ਸੀਟੀਓ) ਤੇ ਅਥਾਰਾਈਜ਼ੇਸ਼ਨ ਦੇ ਨਵੀਨੀਕਰਨ ਨਾਲ ਸਬੰਧਤ ਕੰਮ ਕਰਵਾਉਣ ਲਈ ਕੈਂਪ ਦੀ ਸਹੂਲਤ ਦਾ ਲਾਭ ਉਠਾਇਆ। ਕੈਂਪ ਦਾ ਮੁੱਖ ਉਦੇਸ਼ ਛੋਟੀਆਂ ਸਨਅਤਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਪ੍ਰਕਿਰਿਆਵਾਂ ਵਿੱਚ ਸਹੂਲਤ ਮੁਹੱਈਆ ਕਰਵਾਉਣਾ ਸੀ। ਪ੍ਰਧਾਨ ਲੱਕੀ ਨੇ ਕਿਹਾ ਕਿ ਐਸੋਸੀਏਸ਼ਨ ਸਨਅਤਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਦੀਆਂ ਸਹੂਲਤਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕੈਂਪ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਵਾਲੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਵਿਸ਼ੇਸ਼ ਕੈਂਪ ਲਗਾਏ ਜਾਂਦੇ ਰਹਿਣਗੇ, ਤਾਂ ਜੋ ਸਨਅਤਕਾਰਾਂ ਨੂੰ ਆਪਣੇ ਕੰਮ ਕਰਵਾਉਣ ਲਈ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਭਵਿੱਖ ਵਿੱਚ ਵੀ ਐਸੋਸੀਏਸ਼ਨ ਵੱਲੋਂ ਮੈਂਬਰਾਂ ਦੀ ਭਲਾਈ ਲਈ ਅਜਿਹੇ ਹੋਰ ਵੀ ਉਪਰਾਲੇ ਕੀਤੇ ਜਾਣਗੇ। ਲੱਕੀ ਨੇ ਕਿਹਾ ਕਿ ਜੇਕਰ ਕਿਸੇ ਵੀ ਮੈਂਬਰ ਨੂੰ ਕੋਈ ਮੁਸ਼ਕਿਲ ਆਉਂਦੀ ਹੈ,ਤਾਂ ਉਹ ਉਨ੍ਹਾਂ ਨਾਲ ਕਿਸੇ ਵੀ ਸਮੇਂ ਸੰਪਰਕ ਕਰ ਸਕਦਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਮੁੱਖ ਸਲਾਹਕਾਰ ਰਾਜਿੰਦਰ ਨਾਰੰਗ, ਮੁੱਖ ਬੁਲਾਰੇ ਗੁਰਮੀਤ ਸਿੰਘ ਕੁਲਾਰ, ਵਾਈਸ ਪ੍ਰਧਾਨ ਇੰਦਰਜੀਤ ਸਿੰਘ ਨਵਯੁਗ, ਪ੍ਰੋਪੇਗੰਡਾ ਸਕੱਤਰ ਮਨੋਜ ਦੁਆ ਅਤੇ ਵਿੱਤ ਸਕੱਤਰ ਸਤਨਾਮ ਸਿੰਘ ਮੱਕੜ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।