- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ:ਨਗਰ ਨਿਗਮ ਨੇ 8 ਦੁਕਾਨਾਂ ਤੇ ਨਾਜਾਇਜ਼ ਕਬਜ਼ੇ ਸਮੇਤ 11 ਨਾਜਾਇਜ਼ ਉਸਾਰੀਆਂ ਨੂੰ ਢਾਹਿਆ

1 ਨੰਬਰ ਲਈ)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਨਗਰ ਨਿਗਮ ਨੇ ਵੀਰਵਾਰ ਨੂੰ 11 ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ। ਇਨ੍ਹਾਂ ਵਿੱਚ ਅੱਠ ਦੁਕਾਨਾਂ, ਲੇਬਰ ਕੁਆਰਟਰ, ਇੱਕ ਉਦਯੋਗਿਕ ਹਾਲ ਤੇ ਨਾਜਾਇਜ਼ ਕਬਜ਼ਾ ਸ਼ਾਮਲ ਸੀ। ਨਾਜਾਇਜ਼ ਉਸਾਰੀਆਂ ਵਿਰੁੱਧ ਇਹ ਮੁਹਿੰਮ ਨਿਗਮ ਕਮਿਸ਼ਨਰ ਦਮਨਜੀਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਚਲਾਈ ਗਈ। ਇਹ ਨਾਜਾਇਜ਼ ਉਸਾਰੀਆਂ ਬਾਜਵਾ ਨਗਰ, ਬਹਾਦਰਕੇ ਰੋਡ, ਨਿਊ ਆਜ਼ਾਦ ਨਗਰ, ਦੀਪ ਵਿਹਾਰ ਤੇ ਨੇੜਲੇ ਇਲਾਕਿਆਂ ਵਿੱਚ ਸਨ। ਸਹਾਇਕ ਟਾਊਨ ਪਲਾਨਰ ਜ਼ੋਨ ਏ ਨਿਰਵਾਨ ਨੇ ਦੱਸਿਆ ਕਿ ਇਨ੍ਹਾਂ ਨਾਜਾਇਜ਼ ਇਮਾਰਤਾਂ ਵਿਰੁੱਧ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਮਾਲਕਾਂ ਨੇ ਪਹਿਲਾਂ ਦਿੱਤੀਆਂ ਚੇਤਾਵਨੀਆਂ/ਨੋਟਿਸਾਂ ਦੇ ਬਾਵਜੂਦ ਨਾਜਾਇਜ਼ ਉਸਾਰੀ ਦਾ ਕੰਮ ਜਾਰੀ ਰੱਖਿਆ ਸੀ। ਇਸ ਤੋਂ ਇਲਾਵਾ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਨਿਗਮ ਤੋਂ ਆਪਣੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ, ਨਹੀਂ ਤਾਂ ਨਾਜਾਇਜ਼ ਇਮਾਰਤਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਏਟੀਪੀ ਨਿਰਵਾਨ ਨੇ ਕਿਹਾ ਕਿ ਨਾਜਾਇਜ਼ ਉਸਾਰੀਆਂ ਵਿਰੁੱਧ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।