- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਮਾਵਾਂ ਧੀਆਂ ਲਲਕਾਰ ਰੈਲੀ ਲਈ ਮਹਿਲਾਵਾਂ ’ਚ ਭਾਰੀ ਉਤਸ਼ਾਹ-ਬੀਬੀ ਜਸਵਿੰਦਰ ਕੌਰ

ਜ਼ਰੂਰੀ ਖ਼ਬਰ)
ਰਵੀ ਭਾਟੀਆ, ਪੰਜਾਬੀ ਜਾਗਰਣ ਲੁਧਿਆਣਾ/ਸਾਹਨੇਵਾਲ
ਮੌਜੂਦਾ ਸਮੇਂ ਪੰਜਾਬ ਵਿੱਚ ਬਣੇ ਹੋਏ ਭਿਆਨਕ ਹਾਲਾਤਾਂ ਨੂੰ ਦੇਖਦੇ ਹੋਏ ਲੋਕ ਆਮ ਆਦਮੀ ਪਾਰਟੀ ਸਰਕਾਰ ਨੂੰ ਜਲਦ ਤੋਂ ਜਲਦ ਚੱਲਦਾ ਕਰਨ ਲਈ ਪੱਬਾਂ ਭਾਰ ਹੋ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਸਤਰੀ ਅਕਾਲੀ ਦਲ ਬਾਦਲ ਦੇ ਹਲਕਾ ਪ੍ਰਧਾਨ ਬੀਬੀ ਜਸਵਿੰਦਰ ਕੌਰ ਨੇ 16 ਨਵੰਬਰ ਨੂੰ ਹੋਣ ਵਾਲੀ ਰੈਲੀ ਸਬੰਧੀ ਗੱਲਬਾਤ ਦੌਰਾਨ ਕੀਤਾ। ਲੁਧਿਆਣਾ ਦੇ ਸੁਭਾਸ਼ ਨਗਰ ਸਥਿਤ ਡਾਲਫਿਨ ਚੌਕ ਨੇੜੇ ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਰੈਲੀ ਲਈ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਜਿਸ ਤਰੀਕੇ ਨਾਲ ਨਸ਼ਾ ਹਰ ਮੋੜ ਤੇ ਵਿਕ ਰਿਹਾ ਹੈ ਤੇ ਸਾਡੀ ਨੌਜਵਾਨ ਪੀੜ੍ਹੀ ਨਸ਼ੇ ਦੀ ਦਲਦਲ ’ਚ ਧੱਸਦੀ ਜਾ ਰਹੀ ਹੈ, ਉਸ ਨਾਲ ਹੱਸਦੇ ਵਸਦੇ ਘਰ ਉੱਜੜ ਰਹੇ ਹਨ। ਨਸ਼ਿਆ ਦੀ ਇਸ ਦਲਦਲ ਨੂੰ ਰੋਕਣ ਲਈ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹਰ ਵਿਧਾਨ ਸਭਾ ਹਲਕੇ ਅੰਦਰ ਮਾਵਾਂ ਧੀਆਂ ਦੀ ਲਲਕਾਰ ਰੈਲੀਆਂ ਰਾਹੀਂ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਕੀਤੀਆਂ ਜਾ ਰਹੀਆਂ ਹਨ। ਬੀਬੀ ਜਸਵਿੰਦਰ ਕੌਰ ਨੇ ਦਾਅਵਾ ਕੀਤਾ ਕਿ 2027 ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।