- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਵੱਲੋਂ ਡਾ. ਗੁਰਨਾਮ ਸਿੰਘ ਦਾ ਸਨਮਾਨ

-ਗੁਰਮਤਿ ਸੰਗੀਤ ਦੀ ਪ੍ਰਫੁੱਲਤਾ ਲਈ ਪੂਰੀ ਇਕਜੁੱਟਤਾ ਨਾਲ ਉਪਰਾਲੇ ਕਰਨ ਦੀ ਲੋੜ
ਫੋਟੋ ਨੰਬਰ-3
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ
ਜਵੱਦੀ ਟਕਸਾਲ ਵਿਖੇ ਵਿਸ਼ੇਸ਼ ਤੌਰ ’ਤੇ ਪੁੱਜੇ ਪਟਿਆਲਾ ਦੇ ਗੁਰਮਤਿ ਸੰਗੀਤ ਵਿਭਾਗ ਦੇ ਸਾਬਕਾ ਮੁਖੀ ’ਤੇ ਗੁਰਮਤਿ ਸੰਗੀਤ ਚੇਅਰ’ ਦੇ ਸੰਸਥਾਪਕ ਮੁਖੀ ਡਾ. ਗੁਰਨਾਮ ਸਿੰਘ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਗੁਰਮਤਿ ਸੰਗੀਤ ਦੀ ਪ੍ਰਫੁੱਲਤ ਅਤੇ ਤੰਤੀ ਸਾਜ਼ਾਂ ਨੂੰ ਦੁਨੀਆ ਭਰ ਵਿੱਚ ਸੰਭਾਲਣ ਤੇ ਪ੍ਰਚਾਰਨ ਲਈ ਜੋ ਸੁਹਿਰਦ ਕਾਰਜ ਜਵੱਦੀ ਟਕਸਾਲ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਵੱਲੋ ਆਰੰਭੇ ਕੀਤੇ ਗਏ ਸਨ, ਉਨ੍ਹਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਸਾਨੂੰ ਸਾਰਿਆਂ ਨੂੰ ਪੂਰੀ ਇਕਜੁੱਟਤਾ ਨਾਲ ਉਪਰਾਲੇ ਕਰਨੇ ਚਾਹੀਦੇ ਹਨ। ਸਿੱਖ ਵਿੱਦਿਅਕ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਨਵੀਂ ਪੀੜ੍ਹੀ ਅਤੇ ਗਲੋਬਲ ਭਾਈਚਾਰੇ ਨੂੰ ਇਸ ਵਿਲੱਖਣ ਸੰਗੀਤ ਪਰੰਪਰਾ ਨਾਲ ਜੋੜਨ ਦਾ ਜੋ ਕਾਰਜ ਸੰਤ ਬਾਬਾ ਅਮੀਰ ਸਿੰਘ ਮੌਜੂਦਾ ਮੁਖੀ ਜਵੱਦੀ ਟਕਸਾਲ ਵੱਲੋ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਇੱਕ ਮਿਸਾਲੀ ਕਾਰਜ ਹੈ। ਸੰਤ ਬਾਬਾ ਅਮੀਰ ਸਿੰਘ ਨੇ ਡਾ. ਗੁਰਨਾਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਦੁੱਤੀ ਗੁਰਮਤਿ ਸੰਗੀਤ ਸੰਮੇਲਨਾਂ ਦੀ ਲੜੀ, ਜਿੱਥੇ ਸਮੁੱਚੇ ਸੰਸਾਰ ’ਚ ਵੱਸਦੇ ਗੁਰਮਤਿ ਸੰਗੀਤ ਪ੍ਰੇਮੀਆਂ ਤੇ ਸੰਗਤਾਂ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ ਉੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੁਰਮਤਿ ਸੰਗੀਤ ਚੇਅਰ ਤੇ ਵਿਭਾਗ ਦੀ ਸਥਾਪਨਾ ਕਰਨ ਦਾ ਉਪਰਾਲਾ ਤੇ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਸਿੱਖ ਅਧਿਐਨ ਚੇਅਰਜ਼ ਰਾਹੀਂ ਗੁਰਮਤਿ ਸੰਗੀਤ 'ਤੇ ਸੈਮੀਨਾਰ ਅਤੇ ਖੋਜ ਕਾਰਜ ਕਰਵਾਉਣਾ, ਵਿਦਿਆਰਥੀਆਂ ਨੂੰ ਰਵਾਇਤੀ ਰਾਗਾਂ ਤੇ ਤੰਤੀ ਸਾਜ਼ਾਂ ਦੀ ਸਿਖਲਾਈ ਦੇਣ ਲਈ ਵਰਕ ਲਾਉਣਾ ਆਪਣੇ-ਆਪ ’ਚ ਇੱਕ ਇਤਿਹਾਸਕ ਕਾਰਜ ਹੈ। ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਸਾਹਿਬ ਤੇ ਦੋਸ਼ਾਲਾ ਭੇਟ ਕਰਕੇ ਸਨਮਾਨਿਤ ਡਾ. ਗੁਰਨਾਮ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਅੰਮ੍ਰਿਤਪਾਲ ਕੌਰ (ਸਾਬਕਾ ਡੀਨ ਅਕਾਦਮਿਕ ਪੰਜਾਬੀ ਯੂਨੀਵਰਸਿਟੀ ਪਟਿਆਲਾ), ਜਸਬੀਰ ਸਿੰਘ ਜਵੱਦੀ ਪ੍ਰੋਗਰਾਮ ਸਹਾਇਕ ਗੁਰਮਤਿ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸੇਸ਼ ਤੌਰ ’ਤੇ ਹਾਜ਼ਰ ਸਨ।