- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਰਧਮਾਨ ਸਪੈਸ਼ਲ ਸਟੀਲਜ਼ ਨੇ ਟੀਬੀ ਮਰੀਜ਼ਾਂ ਨੂੰ 200 ਹਾਈ ਪ੍ਰੋਟੀਨ ਡਾਈਟ ਕਿੱਟਾਂ ਵੰਡੀਆਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਪਹਿਲਕਦਮੀ ‘ਸਵਸਥ ਸਮਾਜ’ ਤਹਿਤ ਸਿਵਲ ਹਸਪਤਾਲ ਲੁਧਿਆਣਾ ਵਿਖੇ ਟੀਬੀ (ਤਪਦਿਕ) ਦੇ ਮਰੀਜ਼ਾਂ ਨੂੰ 200 ਹਾਈ ਪ੍ਰੋਟੀਨ ਡਾਈਟ ਕਿੱਟਾਂ ਵੰਡੀਆਂ। ਇਹ ਕਿੱਟਾਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਲੋੜਵੰਦ ਮਰੀਜ਼ਾਂ ਨੂੰ ਦਿੱਤੀਆਂ ਗਈਆਂ, ਤਾਂ ਜੋ ਉਨ੍ਹਾਂ ਨੂੰ ਬਿਮਾਰੀ ਨਾਲ ਲੜਨ ਦੌਰਾਨ ਪੌਸ਼ਟਿਕ ਖੁਰਾਕ ਮਿਲ ਸਕੇ। ਇਸ ਮੌਕੇ ਵਰਧਮਾਨ ਸਪੈਸ਼ਲ ਸਟੀਲਜ਼, ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਦੇ ਅਧਿਕਾਰੀਆਂ ਨੇ ਮਰੀਜ਼ਾਂ ਨੂੰ ਕਿੱਟਾਂ ਵੰਡੀਆਂ। ਕੰਪਨੀ ਦੇ ਸੀਐੱਸਆਰ ਤੇ ਪ੍ਰਸ਼ਾਸਨ ਮੁਖੀ ਅਮਿਤ ਧਵਨ ਨੇ ਦੱਸਿਆ ਕਿ ਕੰਪਨੀ ਦੇ ਚੇਅਰਮੈਨ ਸਚਿਤ ਜੈਨ ਦੀ ਅਗਵਾਈ ਹੇਠ ਵਰਧਮਾਨ ਸਪੈਸ਼ਲ ਸਟੀਲਜ਼ ਸਮਾਜ ਦੀ ਭਲਾਈ ਲਈ ਲਗਾਤਾਰ ਕੰਮ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਸਵਸਥ ਸਮਾਜ’ ਪ੍ਰੋਜੈਕਟ ਤਹਿਤ ਟੀਬੀ ਦੇ ਮਰੀਜ਼ਾਂ ਦੀ ਸਿਹਤ ਤੇ ਪੌਸ਼ਟਿਕ ਖੁਰਾਕ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਕੰਪਨੀ ਵੱਲੋਂ ਅਜਿਹੇ ਮਰੀਜ਼ਾਂ ਦੀ ਸਹਾਇਤਾ ਅਗਲੀਆਂ ਦੋ ਹੋਰ ਮਿਆਦਾਂ ਤੱਕ ਵੀ ਜਾਰੀ ਰੱਖੀ ਜਾਵੇਗੀ। ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨਵਨੀਤ ਜੋਸ਼ੀ ਨੇ ਵਰਧਮਾਨ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੰਪਨੀ ਵੱਲੋਂ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮਾਜ ਭਲਾਈ ਦੇ ਕੰਮਾਂ ਵਿੱਚ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਸ ਸਹਿਯੋਗ ਨੂੰ ਲੋੜਵੰਦ ਮਰੀਜ਼ਾਂ ਲਈ ਲਾਹੇਵੰਦ ਕਰਾਰ ਦਿੱਤਾ।