- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
292 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਸਥਾਨਕ ਪਿੰਡ ਆਲਮਗੀਰ ਵਿਖੇ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਆਲਮਗੀਰ ਦੇ 292 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪਿੰਡਾਂ ਦੀ ਲਾਲ ਲਕੀਰ ਅੰਦਰ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਪਰ ਇਨ੍ਹਾਂ ਵਿੱਚੋਂ ਬਹੁਤ ਸਾਰੇ ਪਰਿਵਾਰਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਾਬਤ ਕਰਨ ਲਈ ਕੋਈ ਦਸਤਾਵੇਜ਼ ਨਹੀਂ ਸੀ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਅਜਿਹੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਦਸਤਾਵੇਜ਼ੀ ਸਬੂਤ ਮੁਹੱਈਆ ਕਰਵਾਉਣਾ ਹੈ। ਇਹ ਦਸਤਾਵੇਜ਼ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਦਾ ਲਿਖਤੀ ਸਬੂਤ ਮਿਲਿਆ ਹੈ। ਇਸ ਮੌਕੇ ਹਰਜੀਤ ਸਿੰਘ ਪੰਚ, ਨਾਮਦੇਵ ਪੰਚ, ਰਾਮ ਆਸਰਾ ਪੰਚ,ਕਰਨਦੀਪ ਸਿੰਘ ਪੰਚ,ਗੁਰਦੀਪ ਸਿੰਘ ਪੰਚ,ਗੁਰਪ੍ਰੀਤ ਸਿੰਘ ਪੰਚ, ਸਵਿੰਦਰ ਸਿੰਘ, ਮਲਕੀਤ ਸਿੰਘ, ਕੁਲਵੰਤ ਸਿੰਘ, ਹਰਜੋਤ ਸਿੰਘ,ਇਕਬਾਲ ਸਿੰਘ, ਕਰਨਵੀਰ ਸਿੰਘ,ਹਰਦੀਪ ਸਿੰਘ ਪ੍ਰਗਟ ਸਿੰਘ ਗਰੇਵਾਲ,ਕਰਨਪ੍ਰੀਤ ਸਿੰਘ, ਬਬਨਪ੍ਰੀਤ ਸਿੰਘ,ਹਰਦੀਪ ਸਿੰਘ, ਗੁਰਮੇਲ ਸਿੰਘ,ਪ੍ਰਗਟ ਸਿੰਘ,ਗੁਰਵੀਰ ਸਿੰਘ,ਕੁਲਜਿੰਦਰ ਸਿੰਘ,ਹਰਮਨ ਸਿੰਘ ਆਦਿ ਹਾਜਰ ਸਨ।