- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਆਗੂ ਮੁਕੇਸ਼ ਸਾਹਨੀ ਨੂੰ ਧਾਰਮਿਕ ਸਮਾਗਮ ਦਾ ਸੱਦਾ ਪੱਤਰ ਦਿੱਤਾ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਆਤਮ ਨਗਰ ’ਚ ਪੈਂਦੇ ਅਰਬਨ ਸਟੇਟ ਫੇਜ਼-1 ਕਰਤਾਰ ਚੌਕ ਵਿਖੇ 15 ਤੋਂ 22 ਨਵੰਬਰ ਤੱਕ ਕਰਵਾਏ ਜਾ ਰਹੇ ਦੂਸਰੇ ਵਿਸ਼ਾਲ ਸ੍ਰੀ ਲਕਸ਼ਮੀ ਨਾਰਾਇਣ ਮਹਾਯੱਗ ਤੇ ਸ਼੍ਰੀਮਦ ਭਾਗਵਤ ਕਥਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਚਾਰਿਆ ਮਨਸੁਖ ਮਹਾਰਾਜ (ਬ੍ਰਜਵਾਸੀ) ਵੱਲੋਂ ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੂੰ ਵਿਸ਼ੇਸ਼ ਸੱਦਾ ਪੱਤਰ ਦਿੱਤਾ। ਪ੍ਰਬੰਧਕਾਂ ਨੇ ਦੱਸਿਆ ਕਿ 15 ਨਵੰਬਰ ਨੂੰ ਸਵੇਰੇ 10 ਵਜੇ ਵਿਸ਼ਾਲ ਕਲਸ਼ ਯਾਤਰਾ ਕੱਢੀ ਜਾਵੇਗੀ, ਜਦਕਿ 15 ਤੋਂ 22 ਨਵੰਬਰ ਤੱਕ ਰੋਜ਼ਾਨਾ ਸ਼ਾਮ 4 ਤੋਂ 8 ਵਜੇ ਤੱਕ ਸ਼੍ਰੀਮਦ ਭਾਗਵਤ ਕਥਾ ਦਾ ਪ੍ਰਬੰਧ ਹੋਵੇਗਾ। ਰੋਜ਼ਾਨਾ ਸਵੇਰੇ 7 ਤੋਂ 9 ਵਜੇ ਤੱਕ ਯੱਗ ਅਤੇ 20 ਨਵੰਬਰ ਨੂੰ ਤੁਲਸੀ ਵਿਆਹ ਦਾ ਸਮਾਗਮ ਕਰਵਾਇਆ ਜਾਵੇਗਾ। ਧਾਰਮਿਕ ਸਮਾਗਮ ਦੀ ਸਮਾਪਤੀ 22 ਨਵੰਬਰ ਨੂੰ ਪੂਰਨ ਆਹੂਤੀ ਨਾਲ ਹੋਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਤੇ ਧਾਰਮਿਕ ਸੰਸਕਾਰਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਰਮੇਸ਼ ਪਾਂਡੇ, ਵਿਜੇ ਬਿਆਲਾ, ਰਾਕੇਸ਼ ਸ਼ਰਮਾ, ਰਾਜੂ ਛਾਬੜਾ ਵੀ ਮੌਜੂਦ ਸਨ।