- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂੁਰੀ ਖ਼ਬਰ:ਕ੍ਰਿਸ਼ਨਾ ਕਾਨਵੈਂਟ ਸਕੂਲ ਨੇ ਧੂਮ ਧਾਮ ਨਾਲ ਕਰਵਾਇਆ ਸਾਲਾਨਾ ਸਮਾਗਮ

ਰਵੀ ਬਿਡਲਾ, ਪੰਜਾਬੀ ਜਾਗਰਣ, ਲੁਧਿਆਣਾ
ਕ੍ਰਿਸ਼ਨਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ਬੜੇ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਰਾਮਗੜ੍ਹੀਆ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਹਰਦੀਪ ਸਿੰਘ, ਮੁੱਖ ਮਹਿਮਾਨ ਡਾ. ਅਜੀਤ ਕੌਰ, ਪ੍ਰਿੰਸੀਪਲ ਰੋਹਿਣੀ ਸ਼ਰਮਾ ਤੇ ਮੈਨੇਜਮੈਂਟ ਕਮੇਟੀ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਵਿਦਿਆਰਥੀਆਂ ਵੱਲੋਂ ਸੱਭਿਆਚਾਰਕ, ਦੇਸ਼ ਭਗਤੀ ਅਤੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਤੇ ਸਾਰੇ ਹਾਜ਼ਰੀਨ ਨੇ ਤਾੜੀਆਂ ਨਾਲ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਦੌਰਾਨ ਅਕਾਦਮਿਕ, ਧਾਰਮਿਕ ਖੇਤਰ ਅਤੇ ਖੇਡਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਹ ਇਨਾਮ ਵੰਡੇ। ਮੁੱਖ ਮਹਿਮਾਨ ਡਾ. ਅਜੀਤ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਜੀਵਨ ਵਿੱਚ ਹੋਰ ਮਿਹਨਤ ਕਰਨ ਅਤੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਅੰਤ ’ਚ ਸਕੂਲ ਪ੍ਰਿੰਸੀਪਲ ਰੋਹਿਨੀ ਸ਼ਰਮਾ ਨੇ ਮੁੱਖ ਮਹਿਮਾਨ, ਪਤਵੰਤੇ ਸੱਜਣਾਂ, ਮਾਪਿਆਂ ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।