- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਸਚਿਨ ਪਾਇਲਟ ਦਾ ਸਨਮਾਨ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ, ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਸਚਿਨ ਪਾਇਲਟ ਦਾ ਮੁਹਾਲੀ ਹਵਾਈ ਅੱਡੇ 'ਤੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਵਰਕਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ (ਓਬੀਸੀ) ਵੱਲੋਂ ਦੁਸ਼ਾਲਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਦਾ ਵਿਸ਼ੇਸ਼ ਮੈਡਲ ਪਾ ਕੇ ਸਨਮਾਨ ਕੀਤਾ ਗਿਆ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਅਮਰ ਸਿੰਘ ਮੈਂਬਰ ਪਾਰਲੀਮੈਂਟ, ਰਵਿੰਦਰ ਡਲਵੀ ਸਕੱਤਰ ਕੁੱਲ ਹਿੰਦ ਕਾਂਗਰਸ ਤੇ ਸਚਿਨ ਪਾਇਲਟ ਦੇ ਸਹਾਇਕ ਨਿਰੰਜਨ ਚੌਧਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪਾਇਲਟ ਨੇ ਕਿਹਾ ਕਿ 'ਆਪ' ਸਰਕਾਰ ਕੋਲ ਨਾ ਕੋਈ ਨੀਤੀ ਹੈ ਅਤੇ ਨਾ ਹੀ ਨੀਅਤ ਸਾਫ ਹੈ। ਇਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦੇ, ਨਾਅਰੇ, ਲਾਰੇ ਤੇ ਗਰੰਟੀਆਂ ਵਿੱਚ ਹੀ ਆਪਣੇ ਰਾਜ ਦੌਰਾਨ ਫਸਾਈ ਰੱਖਿਆ। ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਹਰ ਵਰਗ ਦੀ ਬੇਹਤਰੀ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨਾਂ ਕਿਹਾ ਕਿ ਸਾਡਾ ਨੇਤਾ ਰਾਹੁਲ ਗਾਂਧੀ ਜੋ ਕਹਿੰਦਾ ਹੈ, ਉਹ ਕਰਦਾ ਹੈ। ਇਸ ਲਈ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ 'ਤੇ ਪੰਜਾਬ ਵਿੱਚ ਖੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਉਨਾਂ ਕਿਹਾ ਕਿ ਸਾਈਕਲ ਰੈਲੀ ਆਮ ਲੋਕਾਂ ਨੂੰ ਨੇੜੇ ਤੋਂ ਮਿਲਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਨਣ ਦਾ ਬਿਹਤਰ ਰਸਤਾ ਹੈ।