- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਨਸ਼ਾ ਵਿਰੋਧੀ ਮੁਹਿੰਮ ’ਤੇ ਖੜ੍ਹੇ ਹੋਏ ਸਵਾਲ! ਸਰਕਾਰੀ ਕੰਧ ਨਾਲ ਖੋਖਿਆਂ ’ਤੇ ਨਿਗਮ ਦੀ ਚੁੱਪੀ!

1 ਨੰਬਰ ਲਈ)
-ਪ੍ਰਸ਼ਾਸਨ ਦੀ ਨੱਕ ਹੇਠਾਂ ਫ਼ਿਰੋਜ਼ਪੁਰ ਮੇਨ ਰੋਡ ’ਤੇ ਸਜੀਆਂ ਹੋਈਆਂ ਦੁਕਾਨਾਂ
ਸਟੀਵਨ ਗੁਪਤਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦਾਅਵਿਆਂ ’ਤੇ ਲੁਧਿਆਣਾ ਦੀਆਂ ਕਚਹਿਰੀਆਂ ਸਥਿਤ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਦੇ ਬਾਹਰ ਲੱਗੇ ਸਿਗਰਟਾਂ ਤੇ ਪਾਨ ਮਸਾਲੇ ਦੇ ਖੋਖੇ ਸਵਾਲੀਆ ਨਿਸ਼ਾਨ ਲਾ ਰਹੇ ਹਨ। ਜਾਣਕਾਰੀ ਅਨੁਸਾਰ ਡੀਸੀ ਦਫ਼ਤਰ ਦੀ ਫ਼ਿਰੋਜ਼ਪੁਰ ਮੇਨ ਰੋਡ ਨਾਲ ਲੱਗਦੀ ਮੂਹਰਲੀ ਕੰਧ ਦੇ ਨਾਲ ਸਿਗਰਟਾਂ ਤੇ ਪਾਨ ਮਸਾਲੇ ਦੀ ਵਿਕਰੀ ਕਰਨ ਵਾਲੇ ਕਈ ਖੋਖੇ ਲੱਗੇ ਹੋਏ ਹਨ।
ਹੈਰਾਨੀ ਹੈ ਕਿ ਜ਼ਿਲ੍ਹੇ ਦੇ ਪ੍ਰਮੁੱਖ ਪ੍ਰਸ਼ਾਸਨਿਕ ਦਫ਼ਤਰ ਦੇ ਬਿਲਕੁਲ ਸਾਹਮਣੇ ਇਹ ਖੋਖੇ ਲੱਗੇ ਹੋਣ ਦੇ ਬਾਵਜੂਦ ਅੱਜ ਤੱਕ ਸਬੰਧਤ ਅਧਿਕਾਰੀਆਂ ਦਾ ਧਿਆਨ ਇਨ੍ਹਾਂ ਵੱਲ ਨਹੀਂ ਗਿਆ। ਹੈਰਾਨੀਜਨਕ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਇੱਕ ਖੋਖਾ ਮੰਦਰ ਦੇ ਬਿਲਕੁਲ ਨਾਲ ਲੱਗਿਆ ਹੋਇਆ ਹੈ, ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਇਹ ਮਾਮਲਾ ਸਿਰਫ਼ ਨਸ਼ਿਆਂ ਵਿਰੁੱਧ ਮੁਹਿੰਮ ਤੱਕ ਹੀ ਸੀਮਤ ਨਹੀਂ, ਸਗੋਂ ਨਿਗਮ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਕਰਦਾ ਹੈ ਕਿ ਆਖ਼ਰ ਇਨ੍ਹਾਂ ਖੋਖਿਆਂ ਨੂੰ ਕਿਸ ਦੀ ਸ਼ਹਿ ’ਤੇ ਲਾਇਆ ਗਿਆ ਹੈ। ਕੀ ਇਨ੍ਹਾਂ ਨੂੰ ਲਾਉਣ ਲਈ ਕੋਈ ਸਰਕਾਰੀ ਮਨਜ਼ੂਰੀ ਲਈ ਹੈ ਜਾਂ ਫਿਰ ਸਰਕਾਰੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਕੇ ਇਹ ਕਾਰੋਬਾਰ ਚਲਾਇਆ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਗਮ ਦੇ ਅਧਿਕਾਰੀ ਇਸ ਮਾਮਲੇ ਦਾ ਨੋਟਿਸ ਲੈਂਦੇ ਹਨ ਜਾਂ ਫਿਰ ਸਰਕਾਰੀ ਦਫ਼ਤਰ ਦੇ ਬਾਹਰ ਚੱਲ ਰਹੀ ਇਸ ਗਤੀਵਿਧੀ ਨੂੰ ਇਸੇ ਤਰ੍ਹਾਂ ਅਣਦੇਖਿਆ ਕੀਤਾ ਜਾਂਦਾ ਰਹੇਗਾ।