- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
4 ਨੰਬਰ ਦੀ ਲੀਡ-ਹਲਕਾ ਸਾਹਨੇਵਾਲ ਅੰਦਰ ਲੋਕਾਂ ਦਾ ਭਾਰੀ ਇਕੱਠ ਵੇਖ ਚੰਨੀ ਬੋਲੇ, ‘‘ਬਾਈ ਬਾਜਵੇ, ਤੇਰਾ ਬੇੜਾ ਪਾਰ’’

4 ਦੀ ਲੀਡ...)
-ਕਿਹਾ, ਹਰਦੀਪ ਮੁੰਡੀਆਂ ਲੋਕਾਂ ਦਾ ਨਹੀਂ ਦਿੱਲੀ ਦੀਆਂ ਜੋਕਾਂ ਦਾ ਮੰਤਰੀ
-ਕਾਂਗਰਸ ਦੀ ਸਰਕਾਰ ਬਣਨ ’ਤੇ ਮੁੰਡੀਆਂ ਤੋਂ ਲਿਆ ਜਾਵੇਗਾ ਹਿਸਾਬ
12,13,14
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅੱਜ ਦੂਜੇ ਦਿਨ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਪਹੁੰਚੀ। ਇੱਥੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਆਪਣੇ ਹਜ਼ਾਰਾਂ ਸਾਥੀਆਂ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੇ ਹੋਏ ਭਾਰੀ ਇਕੱਠ ਨੂੰ ਦੇਖ ਕੇ ਚਰਨਜੀਤ ਸਿੰਘ ਚੰਨੀ ਬਾਗੋ-ਬਾਗ ਹੋ ਗਏ। ਉਨ੍ਹਾਂ ਨੇ ਵਿਕਰਮ ਬਾਜਵਾ ਨਾਲ ਆਪਣੀ ਪੁਰਾਣੀ ਨੇੜਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਉਤਸ਼ਾਹ ਅਤੇ ਭਾਰੀ ਇਕੱਠ ਦੱਸ ਰਿਹਾ ਹੈ ਕਿ ਬਾਜਵੇ ਦਾ ਇਸ ਵਾਰ ਬੇੜਾ ਪਾਰ ਹੈ। ਉਨ੍ਹਾਂ ਨੇ ਕਿਹਾ, ‘‘ਬਾਈ ਬਾਜਵੇ, ਤੇਰਾ ਬੇੜਾ ਪਾਰ।’’
ਸਾਬਕਾ ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਨਸ਼ਾ, ਬੇਰੁਜ਼ਗਾਰੀ ਅਤੇ ਗੈਂਗਸਟਰਵਾਦ ਵਧ ਰਿਹਾ ਹੈ। ਅੱਜ ਪੰਜਾਬ ਦੀਆਂ ਗਲੀਆਂ ਵਿੱਚ ਜਾਨਲੇਵਾ ਨਸ਼ਾ ਪਹੁੰਚ ਚੁੱਕਾ ਹੈ।
ਉਨ੍ਹਾਂ ਨੇ ਹਲਕੇ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਫਲੈਕਸ ਬੋਰਡਾਂ 'ਤੇ ਲਿਖੇ ਸਲੋਗਨਾਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਲੋਕਾਂ ਦਾ ਮੰਤਰੀ ਨਹੀਂ, ਸਗੋਂ ਦਿੱਲੀ ਵਾਲਿਆਂ ਦਾ ਮੰਤਰੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੰਤਰੀ ਨੇ ਗਲਾਡਾ ਅੰਦਰ ਕਰੋੜਾਂ-ਅਰਬਾਂ ਰੁਪਏ ਦਾ ਘੁਟਾਲਾ ਕੀਤਾ ਹੈ। ਗਲਾਡਾ ਦੀ ਕਰੋੜਾਂ ਰੁਪਏ ਦੀ ਜ਼ਮੀਨ ਦਿੱਲੀ ਵਾਲਿਆਂ ਨਾਲ ਮਿਲ ਕੇ ਕੌਡੀਆਂ ਦੇ ਭਾਅ ਵੇਚ ਦਿੱਤੀ ਗਈ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਕਿਸਾਨਾਂ ਦੀ ਜ਼ਮੀਨ ਹਥਿਆਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨੀਤੀ ਪਿੱਛੇ ਵੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਹੱਥ ਹੈ।
ਚੰਨੀ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਦੀ ਕੀਤੀ ਲੁੱਟ ਦਾ ਹਿਸਾਬ ਲਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਬਣਨ ਦੇ ਪਹਿਲੇ ਹੀ ਦਿਨ ਹਰਦੀਪ ਸਿੰਘ ਮੁੰਡੀਆਂ ਵਿਰੁੱਧ ਕਾਰਵਾਈ ਕਰਕੇ ਗਲਾਡਾ ਤੇ ਮਾਲ ਵਿਭਾਗ ਵਿੱਚ ਕਥਿਤ ਤੌਰ 'ਤੇ ਕੀਤੀ ਗਈ ਲੁੱਟ ਦੀ ਵਸੂਲੀ ਕੀਤੀ ਜਾਵੇਗੀ। ਉਨ੍ਹਾਂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਪੰਜਾਬ ਦੇ ਲੋਕ ਮੰਤਰੀ ਹਰਦੀਪ ਮੁੰਡੀਆਂ ਨੂੰ ਰੇਤ ਚੋਰ ਆਖਦੇ ਸਨ, ਪਰ ਹੁਣ ਇਹ ਟਰਾਲੀ ਚੋਰ ਵੀ ਬਣ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨੇ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੂੰ ਭਾਰੀ ਇਕੱਠ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ 12 ਸਾਲਾਂ ਬਾਅਦ ਤਾਂ ਰੱਬ ਰੂੜੀ ਦੀ ਵੀ ਸੁਣ ਲੈਂਦਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਵਰਗਾ ਇਮਾਨਦਾਰ ਅਤੇ ਸ਼ਰੀਫ਼ ਵਿਅਕਤੀ ਪਿਛਲੇ 17 ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹੈ। ਇਸ ਵਾਰ ਹਲਕਾ ਸਾਹਨੇਵਾਲ ਦੇ ਲੋਕ ਉਸ ਦੀ ਸੇਵਾ ਦਾ ਮੁੱਲ ਜ਼ਰੂਰ ਮੋੜਨਗੇ। ਇਸ ਮੌਕੇ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਹੁੰਚੇ ਸੀਨੀਅਰ ਆਗੂਆਂ ਅਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਪਾਇਲ, ਪਰਮਿੰਦਰ ਸਿੰਘ ਪਿੰਕੀ, ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਬਲਾਕ ਪ੍ਰਧਾਨ ਬਲਵੀਰ ਸਿੰਘ ਬੁੱਢੇਵਾਲ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪਿਰਥੀਪੁਰ, ਪੰਜਾਬ ਕਾਂਗਰਸ ਦੇ ਸਕੱਤਰ ਇੰਦਰਜੀਤ ਸਿੰਘ ਕਾਸਾਬਾਦ, ਸਾਬਕਾ ਚੇਅਰਮੈਨ ਦਲਜੀਤ ਸਿੰਘ ਅਟਵਾਲ, ਰਵਨੀਤ ਸਿੰਘ ਗਿੱਲ, ਰਮੇਸ਼ ਕੁਮਾਰ ਪੱਪੂ, ਕਮਲਜੀਤ ਸਿੰਘ ਬੋਪਾਰਾਏ, ਜਸਪਾਲ ਗਾਹੀ ਭੈਣੀ, ਸਤਵੰਤ ਸਿੰਘ ਗਰਚਾ, ਸੁਰਿੰਦਰ ਪਾਲ ਸਿੰਘ ਹੁੰਦਲ ਹਵਾਸ, ਰਾਜਦੀਪ ਸਿੰਘ ਬਿਲਗਾ, ਮਨਵਿੰਦਰ ਸਿੰਘ ਮਿੰਦਾ, ਬਲਵਿੰਦਰ ਸਿੰਘ ਰੋਡਾ, ਰਿਸ਼ੀ ਸਿੰਘ, ਡੀਐੱਨ ਯਾਦਵ, ਅਮਨ ਚੰਦੋਕ, ਗੁਰਪ੍ਰੀਤ ਸਿੰਘ ਗੋਪੀ ਗਰਚਾ, ਗੁਰਸੇਵਕ ਸਿੰਘ ਮੰਗੀ, ਹਰਮਿੰਦਰ ਸਿੰਘ ਟੀਟੂ, ਜਸਵਿੰਦਰ ਸਿੰਘ ਵੜੈਚ, ਸਰਪੰਚ ਜਗਦੇਵ ਸਿੰਘ, ਗੁਰਚਰਨ ਸਿੰਘ ਬਲਾਕ ਪ੍ਰਧਾਨ, ਸੁਨੀਤਾ ਤਨਜਾਨੀਆ, ਕੌਂਸਲਰ ਅਵਤਾਰ ਸਿੰਘ ਚਾਹਲ, ਸ਼ਮਸ਼ੇਰ ਸਿੰਘ ਸ਼ੇਰੀ, ਅਮਨ ਪਨੇਸਰ, ਰੋਬਨ ਮੈਨੀ, ਕਰਨ ਅਨੇਜਾ, ਸੰਦੀਪ ਸੋਨੀ, ਸਾਹਿਲ ਸੋਨੀ ਅਤੇ ਈਸ਼ਵਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।