- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਸਪਰਿੰਗ ਡੇਲ ਵਾਲੀਬਾਲ ਧੁਰੰਦਰਾ ਨੇ ਮਾਰੀ ਬਾਜ਼ੀ

ਜ਼ਰੂਰੀ)
ਰਵੀ ਬਿਡਲਾ, ਪੰਜਾਬੀ ਜਾਗਰਣ, ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ-19 ਵਾਲੀਬਾਲ ਮੁੰਡਿਆਂ ਦੀ ਟੀਮ ਨੇ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵਾਲੀਬਾਲ ਟੂਰਨਾਮੈਂਟ ’ਚ ਉੱਚ ਪਾਇਦਾਨ ਦੀਆਂ ਮੱਲਾਂ ਮਾਰਦੇ ਹੋਏ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਹ ਮੁਕਾਬਲਾ ਬਲੋਸਮ ਸਕੂਲ ਜਗਰਾਉਂ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ’ਚ ਵੱਖ-ਵੱਖ ਸੀਬੀਐੱਸਈ ਸਕੂਲਾਂ ਦੀਆਂ ਕੁੱਲ 18 ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਸਪਰਿੰਗ ਡੇਲ ਪਬਲਿਕ ਸਕੂਲ ਦੀ ਅੰਡਰ 19 ਮੁੰਡਿਆਂ ਦੀ ਟੀਮ ਨੇ ਸੈਕਿੰਡ ਰਨਰਅਪ ਦਾ ਖ਼ਿਤਾਬ ਜਿੱਤਿਆ। ਇਸ ਦੌਰਾਨ ਬੱਚਿਆਂ ਨੂੰ ਬਹੁਤ ਹੀ ਖ਼ੂਬਸੂਰਤ ਟਰੋਫ਼ੀ, ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਆ ਗਿਆ। ਸਕੂਲ ਦੇ ਚੇਅਰਪਰਸਨ ਮੈਡਮ ਅਵਿਨਾਸ਼ ਕੌਰ ਵਾਲੀਆ ਨੇ ਅੰਡਰ 19 ਦੇ ਜੇਤੂ ਬੱਚਿਆਂ ਨੂੰ ਉਨ੍ਹਾਂ ਦੀ ਇਸ ਜਿੱਤ ਲਈ ਬਹੁਤ ਸਾਰੀਆਂ ਵਧਾਈਆਂ ਦਿੱਤੀਆਂ ਤੇ ਭਵਿੱਖ ’ਚ ਵੀ ਇੰਞ ਹੀ ਖੇਡਾਂ ’ਚ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ। ਇਸ ਨਾਲ ਹੀ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਜੇਤੂ ਬੱਚਿਆਂ ਦੀ ਪਿੱਠ ਥਾਪੜਦਿਆਂ ਉਹਨਾਂ ਦੀ ਖ਼ੂਬ ਹੌਂਸਲਾ ਅਫ਼ਜ਼ਾਈ ਕੀਤੀ ਤੇ ਬਾਕੀ ਬੱਚਿਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਣਾ ਲੈਣ ਦੇ ਲਈ ਪ੍ਰੇਰਿਆ।