- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਵੱਲੋਂ ਨਵ ਨਿਯੁਕਤ ਡਿਪਟੀ ਕਮਿਸ਼ਨਰ ਸਨਮਾਨਿਤ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ : ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੀ ਅਗਵਾਈ ਹੇਠ ਵਫ਼ਦ ਜਿਸ ’ਚ ਕੌਮੀ ਮੀਤ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਅਤੇ ਕੌਮੀ ਯੂਥ ਮੀਤ ਪ੍ਰਧਾਨ ਸ਼ਿਵਮ ਕੁਮਾਰ ਵੱਲੋਂ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਕੌਂਸਲ ਦੇ ਅਹੁਦੇਦਾਰਾਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨਾਲ ਸਬੰਧਤ ਵੱਖ-ਵੱਖ ਜਨਹਿੱਤ ਦੇ ਮਸਲਿਆਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਅਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਹੋਰ ਲੋਕ-ਹਿੱਤ ਦੇ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਸਬੰਧੀ ਆਜ਼ਾਦ ਨੇ ਕਿਹਾ ਕਿ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਤੇ ਜਨਹਿੱਤ ਦੇ ਮੁੱਦਿਆਂ ਨੂੰ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਲੁਧਿਆਣਾ ਜ਼ਿਲੇ ਨਾਲ ਸਬੰਧਤ ਲੋਕਾਂ ਨਾਲ ਜੁੜੇ ਮਸਲਿਆਂ ਸਬੰਧੀ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਕੀਤਾ ਜਾਵੇਗਾ।