- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਵਾਰਿਸ ਪੰਜਾਬ ਦੀ ਰਜਿਸਟ੍ਰੇਸ਼ਨ ਰੋਕਣਾ ਜਮਹੂਰੀ ਹੱਕਾਂ ’ਤੇ ਹਮਲਾ-ਸੋਨੀ ਪੰਡਿਤ

ਜ਼ਰੂਰੀ)
-ਰਜਿਸਟ੍ਰੇਸ਼ਨ ਸਬੰਧੀ ਮਾਮਲੇ ਦਾ ਪਾਰਦਰਸ਼ੀ ਢੰਗ ਨਾਲ ਜਲਦ ਨਿਤਾਰਾ ਕਰਨ ਦੀ ਮੰਗ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾਂ ਗਿੱਲ ਦੇ ਯੂਥ ਆਗੂ ਸੋਨੀ ਪੰਡਿਤ ਨੇ ਪੱਤਰਕਾਰਾਂ ਨੂੰ ਕਿਹਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ’ਤੇ ਸਖ਼ਤ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਾਣ-ਬੁੱਝ ਕੇ ਰੋਕੀ ਜਾ ਰਹੀ ਹੈ ਤਾਂ ਇਹ ਲੋਕਤੰਤਰੀ ਪ੍ਰਣਾਲੀ ਅਤੇ ਲੋਕਾਂ ਦੇ ਰਾਜਨੀਤਕ ਅਧਿਕਾਰਾਂ ਨਾਲ ਬੇਇਨਸਾਫ਼ੀ ਹੈ। ਜੇਕਰ ਪਾਰਟੀ ਵੱਲੋਂ ਰਜਿਸਟ੍ਰੇਸ਼ਨ ਸਬੰਧੀ ਸਾਰੇ ਲੁੜੀਂਦੇ ਦਸਤਾਵੇਜ਼ ਤੇ ਕਾਨੂੰਨੀ ਸ਼ਰਤਾਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਤਾਂ ਸਬੰਧਤ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਜੇਕਰ ਰਜਿਸਟ੍ਰੇਸ਼ਨ ਸਬੰਧੀ ਕੋਈ ਕਾਨੂੰਨੀ ਇਤਰਾਜ਼ ਹੈ ਤਾਂ ਉਸ ਬਾਰੇ ਪਾਰਟੀ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ ਅਤੇ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਵੇ। ਉਨ੍ਹਾਂ ਚੋਣ ਕਮਿਸ਼ਨ ਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਮਾਮਲੇ ਦਾ ਨਿਪਟਾਰਾ ਪਾਰਦਰਸ਼ੀ, ਨਿਰਪੱਖ ਤੇ ਕਾਨੂੰਨੀ ਢੰਗ ਨਾਲ ਜਲਦ ਕੀਤਾ ਜਾਵੇ ਤਾਂ ਜੋ ਲੋਕਤੰਤਰੀ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾ ਸਕੇ।