- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
4 ਨੰਬਰ ਦਾ ਬੌਟਮ-ਗੰਦਗੀ ਦੇ ਢੇਰ ਲੁਧਿਆਣਾ ਦੀ ਸੁੰਦਰਤਾ ’ਤੇ ਕਾਲਾ ਧੱਬਾ, ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ

4 ਦਾ ਬੌਟਮ)
-ਬਿਮਾਰੀਆਂ ਫੈਲਣ ਦਾ ਖ਼ਦਸ਼ਾ, ਸ਼ਹਿਰ ਨੂੰ ਸਮਾਰਟ ਬਣਾਉਣ ਦੇ ਦਾਅਵੇ ਕਰਨ ਵਾਲੇ ਹੋਏ ਗਾਇਬ : ਭਾਜਪਾ ਆਗੂ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਮਾਨਚੈਸਟਰ ਆਫ਼ ਇੰਡੀਆ ਦੇ ਨਾਮ ਨਾਲ ਦੁਨੀਆ ਭਰ ਵਿੱਚ ਆਪਣੀ ਪਛਾਣ ਬਣਾਉਣ ਵਾਲਾ ਉਦਯੋਗਿਕ ਸ਼ਹਿਰ ਲੁਧਿਆਣਾ ਅਜੋਕੇ ਸਮੇਂ ਗੰਦਗੀ ਦੇ ਢੇਰਾਂ ਕਾਰਨ ਆਪਣੀ ਸੁੰਦਰਤਾ ਗੁਆਉਂਦਾ ਨਜ਼ਰ ਆ ਰਿਹਾ ਹੈ। ਸ਼ਹਿਰ ਦੇ ਚੌਰਾਹਿਆਂ, ਮੁੱਖ ਸੜਕਾਂ ਕੰਢੇ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿਚ ਲੱਗੇ ਕੂੜੇ ਦੇ ਢੇਰ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ’ਤੇ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂਆਂ ਨਰਿੰਦਰ ਸਿੰਘ ਮੱਲ੍ਹੀ, ਸਰਬਜੀਤ ਸਿੰਘ ਕਾਕਾ, ਡਾ. ਸਤੀਸ਼ ਕੁਮਾਰ, ਪ੍ਰਵੀਨ ਬਾਂਸਲ ਅਤੇ ਡਾ. ਨਿਰਮਲ ਨਈਅਰ ਨੇ ਸ਼ਹਿਰ ਦੀ ਮਾੜੀ ਸਫ਼ਾਈ ਵਿਵਸਥਾ ’ਤੇ ਚਿੰਤਾ ਪ੍ਰਗਟਾਉਂਦਿਆਂ ਕੀਤਾ।
-ਬਾਕਸ-
-ਸੜਕਾਂ ਕੰਢੇ ਪਏ ਗੰਦਗੀ ਦੇ ਢੇਰ : ਮੱਲ੍ਹੀ
ਫ਼ੋਟੋ ਨੰਬਰ-29
ਭਾਜਪਾ ਆਗੂ ਨਰਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸ਼ਹਿਰ ਦੇ ਵਿਕਾਸ ਅਤੇ ਸਫ਼ਾਈ ਦੇ ਵੱਡੇ-ਵੱਡੇ ਦਾਅਵੇ ਕਰਦੇ ਨਹੀਂ ਥੱਕਦੇ, ਜਦਕਿ ਦੂਜੇ ਪਾਸੇ ਸੜਕਾਂ ਦੇ ਕਿਨਾਰੇ ਪਏ ਗੰਦਗੀ ਦੇ ਢੇਰ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਹਨ।
-ਬਾਕਸ-
ਸੜਕ ਕੰਢੇ ਵਿਛੀ ਗੰਦਗੀ ਦੀ ਚਾਦਰ-ਕਾਕਾ
ਫ਼ੋਟੋ ਨੰਬਰ-30
ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਨੇ ਕਿਹਾ ਕਿ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਜਿੱਥੇ ਵਰਤਧਾਰੀ ਸ਼ਰਧਾਲੂਆਂ ਲਈ ਨਹਿਰਾਂ ਦੇ ਕਿਨਾਰੇ ਚੜ੍ਹਦੇ ਤੇ ਛਿਪਦੇ ਸੂਰਜ ਨੂੰ ਅਰਘ ਦੇਣ ਵਾਸਤੇ ਘਾਟਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ, ਉੱਥੇ ਦੁੱਗਰੀ ਰੋਡ ’ਤੇ ਸੜਕ ਕੰਢੇ ਵਿਛੀ ਗੰਦਗੀ ਦੀ ਚਾਦਰ ਸਰਕਾਰੀ ਨੁਮਾਇੰਦਿਆਂ ਨੂੰ ਨਜ਼ਰ ਕਿਉਂ ਨਹੀਂ ਆ ਰਹੀ?
-ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਬੇਹੱਦ ਜ਼ਰੂਰੀ : ਡਾ. ਕੁਮਾਰ
ਫ਼ੋਟੋ ਨੰਬਰ-31
ਭਾਜਪਾ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਡਾ. ਸਤੀਸ਼ ਕੁਮਾਰ ਨੇ ਕਿਹਾ ਕਿ ਗੰਦਗੀ ਕਾਰਨ ਮੱਖੀਆਂ, ਮੱਛਰਾਂ ਅਤੇ ਹੋਰ ਰੋਗਾਣੂਆਂ ਦੇ ਵਧਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਡੇਂਗੂ, ਮਲੇਰੀਆ ਤੇ ਪੇਟ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਬੇਹੱਦ ਜ਼ਰੂਰੀ ਹੈ।
-ਬਾਕਸ-
-ਸ਼ਹਿਰੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਨਹੀਂ ਮਿਲ ਰਿਹਾ-ਬਾਂਸਲ
ਫੋਟੋ 32)
ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਂਸਲ ਨੇ ਸੱਤਾਧਾਰੀ ਆਗੂਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਸਿਰਫ਼ ਉਦਘਾਟਨੀ ਪੱਥਰ ਲਗਾਉਣ ਅਤੇ ਤਸਵੀਰਾਂ ਖਿਚਵਾਉਣ ਨਾਲ ਸ਼ਹਿਰ ਦਾ ਵਿਕਾਸ ਨਹੀਂ ਹੁੰਦਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਵੀ ਮੁਹੱਈਆ ਨਹੀਂ ਕਰਵਾ ਸਕਦੀ ਤਾਂ ਵਿਕਾਸ ਦੇ ਦਾਅਵਿਆਂ ਦਾ ਕੀ ਅਰਥ ਰਹਿ ਜਾਂਦਾ ਹੈ।
-ਬਾਕਸ-
-ਬਿਮਾਰੀਆਂ ਫੈਲਣ ਦਾ ਵਧ ਰਿਹੈ ਖ਼ਦਸ਼ਾ : ਸ਼ਰਮਾ
ਫ਼ੋਟੋ ਨੰਬਰ-33)
ਭਾਜਪਾ ਆਗੂ ਸੀਮਾ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਨਗਰ ਨਿਗਮ ਦੀ ਨਾਕਾਮੀ ਦਾ ਸਬੂਤ ਹਨ। ਗੰਦਗੀ ਕਾਰਨ ਸ਼ਹਿਰ ਦੀ ਸੁੰਦਰਤਾ ਖ਼ਰਾਬ ਹੋ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਰਿਹਾ ਹੈ। ਪ੍ਰਸ਼ਾਸਨ ਨੂੰ ਤੁਰੰਤ ਸਫ਼ਾਈ ਪ੍ਰਬੰਧ ਦਰੁਸਤ ਕਰਨੇ ਚਾਹੀਦੇ ਹਨ।
-ਸਫ਼ਾਈ ਦੇ ਪੁਖਤਾ ਪ੍ਰਬੰਧ ਨਾ ਹੋਣੇ ਚਿੰਤਾਜਨਕ : ਗੋਸਾਈਂ
ਫ਼ੋਟੋ ਨੰਬਰ-34
ਭਾਜਪਾ ਨੇਤਰੀ ਰਾਜੇਸ਼ਵਰੀ ਗੋਸਾਈਂ ਨੇ ਕਿਹਾ ਕਿ ਮਾਨਚੈਸਟਰ ਆਫ਼ ਇੰਡੀਆ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਦੀ ਪਛਾਣ ਹੁਣ ਗੰਦਗੀ ਦੇ ਢੇਰ ਬਣਦੇ ਜਾ ਰਹੇ ਹਨ। ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਵੀ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਨਾ ਹੋਣਾ ਚਿੰਤਾਜਨਕ ਹੈ। ਨਗਰ ਨਿਗਮ ਨੂੰ ਆਪਣੀ ਜ਼ਿੰਮੇਵਾਰੀ ਗੰਭੀਰਤਾ ਨਾਲ ਨਿਭਾਉਣੀ ਚਾਹੀਦੀ ਹੈ।
ਭਾਜਪਾ ਲੋਕਹਿੱਤ ਵਿੱਚ ਆਵਾਜ਼ ਬੁਲੰਦ ਕਰੇਗੀ-ਡਾ.ਨਈਅਰ
ਫ਼ੋਟੋ ਨੰਬਰ-35)
ਭਾਜਪਾ ਆਗੂ ਡਾ. ਨਿਰਮਲ ਨਈਅਰ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਦੁੱਗਰੀ ਰੋਡ ਸਮੇਤ ਸਮੁੱਚੇ ਸ਼ਹਿਰ ਵਿੱਚੋਂ ਗੰਦਗੀ ਦੇ ਢੇਰ ਤੁਰੰਤ ਚੁਕਵਾਏ ਜਾਣ ਅਤੇ ਸਫ਼ਾਈ ਪ੍ਰਬੰਧਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਗੰਭੀਰ ਮਸਲੇ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਭਾਜਪਾ ਲੋਕਹਿੱਤ ਵਿੱਚ ਆਵਾਜ਼ ਬੁਲੰਦ ਕਰੇਗੀ।