- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
4 ਨੰਬਰ ਲਈ-ਹਲਕਾ ਪੂਰਬੀ ਅੰਦਰ ਸਾਬਕਾ ਮੰਤਰੀ ਬੀਰਮੀ ਨੇ ਕੀਤਾ ਚੰਨੀ ਦੀ ਯਾਤਰਾ ਦਾ ਸਵਾਗਤ

4 ਨੰਬਰ ਲਈ)
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕੱਢੀ ਜਾ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅੰਦਰ ਪਹੁੰਚਣ ’ਤੇ ਸਾਬਕਾ ਕੈਬਨਟ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਆਪਣੇ ਸਾਥੀਆਂ ਦੇ ਸਮੇਤ ਸਵਾਗਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੇ ਧੋਖੇ ਤੋ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਤੇ ਸਮਝ ਚੁੱਕੇ ਹਨ ਕਿ ਪੰਜਾਬ ਨੂੰ ਜੇਕਰ ਨਸ਼ਾ ਮੁਕਤ ਕੋਈ ਪਾਰਟੀ ਕਰ ਸਕਦੀ ਹੈ। ਤਾਂ ਉਹ ਸਿਰਫ ਕਾਂਗਰਸ ਪਾਰਟੀ ਹੈ ਕਿਉਂਕਿ ਕਾਂਗਰਸ ਪਾਰਟੀ ਨੇ ਆਪਣੇ ਕਾਰਜ ਕਾਲ ਵਿੱਚ ਪੰਜਾਬ ਨੂੰ ਕਈ ਮਾੜੇ ਸਮਿਆਂ ਵਿੱਚੋਂ ਕੱਢ ਕੇ ਮੁੜ ਤਰੱਕੀ ਅਤੇ ਖੁਸ਼ਹਾਲੀ ਵੱਲ ਲੈ ਕੇ ਆਂਦਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਲ ਵਿੱਚ ਪੰਜਾਬ ਪ੍ਰਤੀ ਦਰਦ ਹੈ। ਉਸੇ ਦਰਦ ਨੂੰ ਵੇਖਦੇ ਉਹਨਾਂ ਨੇ ਪੰਜਾਬ ਦੇ ਅੰਦਰ ਜਵਾਨੀ ਸੰਭਾਲ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਤਾਂ ਜੋ ਪੰਜਾਬ ਦੀ ਗਲੀ ਗਲੀ ਜਾ ਕੇ ਲੋਕਾਂ ਨੂੰ ਨਸ਼ਾਮੁਕਤ ਪੰਜਾਬ ਕਰਨ ਦਾ ਹੋਕਾ ਦਿੱਤਾ ਜਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸਰਪੰਚ ਸੁਰਿੰਦਰ ਕੁਮਾਰ ਬੀਟਾ ਤੇ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।