- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਹੈਪੀ ਗਿੱਲ ਨੇ ਚੰਨੀ ਦੀ ਯਾਤਰਾ ਦਾ ਕੀਤਾ ਭਰਵਾਂ ਸਵਾਗਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਵੱਲੋਂ ਕੱਢੀ ਜਾ ਰਹੀ ਜਵਾਨੀ ਸੰਭਾਲ ਯਾਤਰਾ ਦਾ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਪਹੁੰਚਣ ’ਤੇ ਸੀਨੀਅਰ ਕਾਂਗਰਸੀ ਆਗੂ ਹੈਪੀ ਗਿੱਲ ਨੇ ਆਪਣੇ ਸਾਥੀਆਂ ਸਮੇਤ ਭਰਵਾਂ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈਪੀ ਗਿੱਲ ਨੇ ਕਿਹਾ ਕਿ ਭਾਵੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਤੌਰ ਮੁੱਖ ਮੰਤਰੀ ਪੰਜਾਬ ਦੀ ਵਾਗਡੋਰ ਸੰਭਾਲਣ ਦਾ ਸਮਾਂ ਬਹੁਤ ਘੱਟ ਮਿਲਿਆ ਹੈ ਪਰ ਉਸ ਬਹੁਤ ਘੱਟ ਸਮੇਂ ਵਿੱਚ ਜਿਹੜੇ ਲੋਕ ਪੱਖੀ ਫੈਸਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਏ ਹਨ, ਉਸ ਨੂੰ ਅੱਜ ਪੰਜਾਬ ਦਾ ਹਰ ਵਰਗ ਯਾਦ ਕਰ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਚੰਨੀ ਪੰਜਾਬ, ਪੰਜਾਬੀ, ਜਵਾਨੀ ਅਤੇ ਕਿਸਾਨੀ ਦਾ ਦਰਦ ਆਪਣੇ ਦਿਲ ਵਿੱਚ ਰੱਖਦੇ ਹਨ। ਉਸੇ ਨੂੰ ਵੇਖਦੇ ਹੀ ਉਨ੍ਹਾਂ ਵੱਲੋਂ ਜਵਾਨੀ ਸੰਭਾਲ ਯਾਤਰਾ ਕੱਢੀ ਜਾ ਰਹੀ ਹੈ, ਕਿਉਂਕਿ ਅੱਜ ਹਰ ਦਿਨ ਪੰਜਾਬ ਦੀਆਂ ਮਾਵਾਂ ਦੀਆਂ ਚਿੱਟੇ ਨਸ਼ੇ ਦੇ ਨਾਲ ਕੁੱਖਾਂ ਸੁੰਨੀਆਂ ਹੋ ਰਹੀਆਂ ਹਨ। ਪਰ ਜਿਹੜਾ ਵੀ ਵਿਅਕਤੀ ਚਿੱਟੇ ਜਾਨਲੇਵਾ ਨਸ਼ੇ ਦੇ ਖਿਲਾਫ ਆਵਾਜ਼ ਚੁੱਕਦਾ ਹੈ। ਪੰਜਾਬ ਸਰਕਾਰ ਉਸ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ ਜਦਕਿ ਸਾਬਕਾ ਮੁੱਖ ਮੰਤਰੀ ਚੰਨੀ ਪੰਜਾਬ ਨੂੰ ਜਾਨਲੇਵਾ ਸੰਥੈਟਿਕ ਨਸ਼ਾ ਮੁਕਤ ਕਰਨਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਜ਼ ਤੇ ਉਨ੍ਹਾਂ ਦੇ ਸਾਥੀ ਹਾਜ਼ਰ ਸਨ।