- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ:ਸ੍ਰੀ ਲਕਸ਼ਮੀ ਨਾਰਾਇਣ ਮਹਾਯੱਗ ਤੇ ਸ੍ਰੀਮਦ ਭਾਗਵਤ ਕਥਾ ਲਈ ਭਾਜਪਾ ਆਗੂ ਸਾਹਨੀ ਨੂੰ ਦਿੱਤਾ ਸੱਦਾ ਪੱਤਰ

ਜ਼ਰੂਰੀ ਖ਼ਬਰ)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਪੈਂਦੇ ਅਰਬਨ ਸਟੇਟ ਫੇਜ਼-1, ਕਰਤਾਰ ਚੌਕ ਵਿਖੇ 15 ਤੋਂ 22 ਨਵੰਬਰ ਤੱਕ ਕਰਵਾਏ ਜਾ ਰਹੇ ਦੂਸਰੇ ਵਿਸ਼ਾਲ ਸ਼੍ਰੀ ਲਕਸ਼ਮੀ ਨਾਰਾਇਣ ਮਹਾਯੱਗ ਤੇ ਸ਼੍ਰੀਮਦ ਭਾਗਵਤ ਕਥਾ ਸਮਾਗਮ ’ਚ ਸ਼ਾਮਲ ਹੋਣ ਲਈ ਪਰਮ ਪੂਜਯ ਆਚਾਰਿਆ ਮਨਸੁਖ ਜੀ ਮਹਾਰਾਜ (ਬ੍ਰਜਵਾਸੀ) ਵੱਲੋਂ ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੂੰ ਵਿਸ਼ੇਸ਼ ਸੱਦਾ ਪੱਤਰ ਦਿੱਤਾ। ਇਹ ਸੱਦਾ ਪੱਤਰ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਮਾਡਲ ਟਾਊਨ ਸਥਿਤ ਮੁੱਖ ਦਫ਼ਤਰ ’ਚ ਭੇਟ ਕੀਤਾ। ਸਮਾਗਮ ਸਬੰਧੀ ਦੱਸਿਆ ਕਿ 15 ਨਵੰਬਰ ਨੂੰ ਸਵੇਰੇ 10 ਵਜੇ ਵਿਸ਼ਾਲ ਕਲਸ਼ ਯਾਤਰਾ ਕੱਢੀ ਜਾਵੇਗੀ, ਜਦਕਿ 15 ਤੋਂ 22 ਨਵੰਬਰ ਤੱਕ ਰੋਜ਼ਾਨਾ ਸ਼ਾਮ 4 ਤੋਂ 8 ਵਜੇ ਤੱਕ ਸ਼੍ਰੀਮਦ ਭਾਗਵਤ ਕਥਾ ਕਰਵਾਈ ਜਾਵੇਗੀ। ਰੋਜ਼ ਸਵੇਰੇ 7 ਤੋਂ 9 ਵਜੇ ਤੱਕ ਯੱਗ ਅਤੇ 20 ਨਵੰਬਰ ਨੂੰ ਤੁਲਸੀ ਵਿਆਹ ਦਾ ਸਮਾਗਮ ਕਰਵਾਇਆ ਜਾਵੇਗਾ। ਧਾਰਮਿਕ ਸਮਾਗਮ ਦੀ ਸਮਾਪਤੀ 22 ਨਵੰਬਰ ਨੂੰ ਪੂਰਨਾਹੂਤੀ ਨਾਲ ਹੋਵੇਗੀ। ਭਾਜਪਾ ਦੇ ਸੀਨੀਅਰ ਆਗੂ ਮੁਕੇਸ਼ ਸਾਹਨੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਭਾਈਚਾਰੇ, ਪਿਆਰ, ਸਦਭਾਵਨਾ ਅਤੇ ਧਾਰਮਿਕ ਸੰਸਕਾਰਾਂ ਨੂੰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਰਮੇਸ਼ ਪਾਂਡੇ, ਵਿਜੇ ਬਿਆਲਾ, ਰਾਕੇਸ਼ ਸ਼ਰਮਾ, ਰਾਜੂ ਛਾਬੜਾ ਵੀ ਮੌਜੂਦ ਸਨ।