- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
1 ਨੰਬਰ ਲਈ-ਨਗਰ ਨਿਗਮ ਕਮਿਸ਼ਨਰ ਚਾਰਜ ਸੰਭਾਲਦਿਆਂ ਹੀ ਐਕਸ਼ਨ ਮੋਡ 'ਚ ਨਜ਼ਰ ਆਏ

1 ਨੰਬਰ ਲਈ)
-ਸ਼ਹਿਰ ਦੀ ਸਫ਼ਾਈ ਵਿਵਸਥਾ 'ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
-ਤਾਜਪੁਰ ਡੰਪ ਸਾਈਟ ਤੋਂ ਲੈ ਕੇ ਸਟੈਟਿਕ ਕੰਪੈਕਟਰਾਂ ਤੱਕ ਹੋਵੇਗੀ ਨਿਗਰਾਨੀ
-ਰੈਣ ਬਸੇਰਿਆਂ ਤੇ ਫਾਇਰ ਸੇਫਟੀ ਪ੍ਰਬੰਧਾਂ 'ਤੇ ਵੀ ਸਖ਼ਤੀ
ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ ਲੁਧਿਆਣਾ
ਨਗਰ ਨਿਗਮ ਲੁਧਿਆਣਾ ਦੀ ਕਮਾਨ ਸੰਭਾਲਦਿਆਂ ਹੀ ਨਵੇਂ ਕਮਿਸ਼ਨਰ ਦਮਨਜੀਤ ਸਿੰਘ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਉਨ੍ਹਾਂ ਨੇ ਅਧਿਕਾਰੀਆਂ ਦੀਆਂ ਸਮੀਖਿਆ ਮੀਟਿੰਗਾਂ ਕਰਕੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਸਪੱਸ਼ਟ ਕੀਤਾ ਗਿਆ ਹੈ ਕਿ ਜ਼ਮੀਨੀ ਪੱਧਰ 'ਤੇ ਲਾਪਰਵਾਹੀ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਮਿਸ਼ਨਰ ਨੇ ਤਾਜਪੁਰ ਰੋਡ ਸਥਿਤ ਨਗਰ ਨਿਗਮ ਦੀ ਮੁੱਖ ਡੰਪ ਸਾਈਟ ਅਤੇ ਸ਼ਹਿਰ ਦੀਆਂ ਸਟੈਟਿਕ ਕੰਪੈਕਟਰ ਸਾਈਟਾਂ ਦੇ ਸੰਚਾਲਨ ਨੂੰ ਲੈ ਕੇ ਵਿਸ਼ੇਸ਼ ਹਦਾਇਤਾਂ ਦਿੱਤੀਆਂ। ਇਨ੍ਹਾਂ ਥਾਵਾਂ 'ਤੇ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਅਤੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਵਿੱਚ ਸੁਧਾਰ ਲਿਆਉਣ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਨੂੰ ਸੌਂਪੀ ਗਈ ਹੈ। ਸਰਦੀ ਦੇ ਮੌਸਮ ਨੂੰ ਦੇਖਦਿਆਂ ਰੈਣ ਬਸੇਰਿਆਂ ਵਿੱਚ ਬੇਘਰੇ ਲੋਕਾਂ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਉੱਧਰ, ਫਾਇਰ ਬ੍ਰਿਗੇਡ ਦੀ ਸਮੀਖਿਆ ਦੌਰਾਨ ਫਾਇਰ ਸੇਵਾਵਾਂ ਨੂੰ ਚੁਸਤ-ਦਰੁਸਤ ਰੱਖਣ ਦੇ ਨਾਲ ਬਾਜ਼ਾਰਾਂ ਅਤੇ ਸਨਅਤੀ ਐਸੋਸੀਏਸ਼ਨਾਂ ਨਾਲ ਨਿਯਮਤ ਮੀਟਿੰਗਾਂ ਕਰਕੇ ਅੱਗ ਤੋਂ ਬਚਾਅ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਕਿਹਾ ਗਿਆ।
ਕਮਿਸ਼ਨਰ ਮਾਨ ਨੇ ਸੀਨੀਅਰ ਅਧਿਕਾਰੀਆਂ ਨੂੰ ਦਫ਼ਤਰਾਂ ਤੱਕ ਸੀਮਤ ਰਹਿਣ ਦੀ ਬਜਾਏ ਨਿਯਮਤ ਫੀਲਡ ਵਿੱਚ ਉਤਰਨ ਅਤੇ ਲੋਕਾਂ ਤੋਂ ਸਿੱਧਾ ਫੀਡਬੈਕ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਰ ਸ਼ਾਖਾ ਦੇ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੇ ਲੋਕਾਂ ਨੂੰ ਨਿਗਮ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਮੀਟਿੰਗਾਂ ’ਚ ਐੱਸਈ ਸ਼ਾਮ ਲਾਲ ਗੁਪਤਾ, ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ, ਏਡੀਐੱਫਓ ਜਸਵਿੰਦਰ ਸਿੰਘ, ਐੱਸਡੀਓ ਰਾਧੇ ਮੋਹਨ ਅਤੇ ਸੀਐੱਸਆਈ ਸਮੇਤ ਹੋਰ ਅਧਿਕਾਰੀ ਮੌਜੂਦ ਸਨ।