- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
4 ਨੰਬਰ ਲਈ:ਪਹਿਲਵਾਨ ਨੇ ਚੰਨੀ ਦੀ ਜਵਾਨੀ ਸੰਭਾਲ ਯਾਤਰਾ ਦਾ ਹਲਕਾ ਪੂਰਬੀ ਵਿਖੇ ਪੁੱਜਣ ’ਤੇ ਕੀਤਾ ਨਿੱਘਾ ਸਵਾਗਤ

4 ਲਈ..)
-ਕਿਹਾ, 2027 ਵਿੱਚ ਭਾਰੀ ਬਹੁਮਤ ਨਾਲ ਬਣੇਗੀ ਕਾਂਗਰਸ ਦੀ ਸਰਕਾਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 12 ਨਵੰਬਰ ਤੋਂ ਲੈ ਕੇ 19 ਨਵੰਬਰ ਤੱਕ ਕੱਢੀ ਜਾ ਰਹੀ ਜਵਾਨੀ ਸੰਭਾਲ ਯਾਤਰਾ ਦੇ ਲੁਧਿਆਣਾ ਦੇ ਹਲਕਾ ਪੂਰਬੀ ਵਿਖੇ ਪਹੁੰਚਣ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਭਲਵਾਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ ਚਰਨਜੀਤ ਸਿੰਘ ਚੰਨੀ ਦੇ ਨਾਲ ਕੁੱਝ ਦੂਰ ਯਾਤਰਾ ਵਿੱਚ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ’ਚ ਫਸੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਕਾਂਗਰਸ ਵੱਲੋਂ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸਦੇ ਲਈ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਦੇ ਲੋਕ ਸਭਾ ਮੈਂਬਰ ਚੰਨੀ ਵੱਲੋਂ 12 ਨਵੰਬਰ ਨੂੰ ਜਵਾਨੀ ਸੰਭਾਲ ਯਾਤਰਾ ਸ਼ੁਰੂ ਕੀਤੀ ਹੈ। ਜੋ ਪੂਰੇ ਪੰਜਾਬ ਵਿੱਚ ਘੁੰਮਦੇ ਹੋਏ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰੇਗੀ ਤੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਪਰਦਾਫਾਸ਼ ਕਰੇਗੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਿਆਂ ਖਿਲਾਫ ਕੱਢੀ ਜਾ ਰਹੀ ਸਾਇਕਲ ਯਾਤਰਾ (ਜਵਾਨੀ ਸੰਭਾਲ ਯਾਤਰਾ) ਨੌਜਵਾਨ ਪੀੜ੍ਹੀ ਨੂੰ ਵੱਡਾ ਸੁਨੇਹਾ ਹੈ। ਪੰਜਾਬ ਨੂੰ ਬਚਾਉਣ ਲਈ ਇਸਦੀ ਜਵਾਨੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਜਿਸ ਲਈ ਪੰਜਾਬ ਦੇ ਹਰ ਵਿਅਕਤੀ ਨੂੰ ਯੋਗਦਾਨ ਦੇਣਾ ਚਾਹੀਦਾ ਹੈ। ਗੁਰਮੇਲ ਸਿੰਘ ਭਲਵਾਨ ਨੇ ਦਾਅਵਾ ਕੀਤਾ ਕਿ ਕਾਂਗਰਸ ਪੂਰੀ ਤਰ੍ਹਾਂ ਇੱਕਜੁਟ ਹੈ ਅਤੇ 2027 ਵਿੱਚ ਪੰਜਾਬ ਵਿੱਚ ਪੂਰੇ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਲੋਕ ਸਿਰਫ ਚੋਣਾਂ ਦੇ ਐਲਾਨ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ, ਐਡਵੋਕੇਟ ਵਿਕਰਮਜੀਤ ਸਿੰਘ ਭਲਵਾਨ, ਸੰਨੀ ਪਹੂਜਾ, ਭੁਪਿੰਦਰ ਸਿੰਘ ਚੌਹਾਨ,ਰੋਸ਼ਨ ਸਿੰਘ ਸਾਗਰ, ਲਾਲੀ ਸੈਣੀ, ਮਨਪ੍ਰੀਤ ਸਿੰਘ, ਤਰਸੇਮ ਸਿੰਘ, ਮਿੱਕੀ ਸਾਹਨੀ, ਮੋਨੂੰ ਲਾਖਾ ਤੇ ਸੁਰਿੰਦਰ ਸਿੰਘ ਮਾਸਕੋ, ਜੰਗ ਸਿੰਘ, ਸਮੇਤ ਸੈਂਕੜੇ ਕਾਂਗਰਸੀ ਵਰਕਰ ਮੌਜੂਦ ਰਹੇ।