- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯਾਦਗਾਰੀ ਹੋ ਨਿਬੜੀ ਸੱਭਿਆਚਾਰਕ ਵਿਭਿੰਨਤਾ ਨੂੰ ਸਮਰਪਿਤ ਹੋਸਟਲ ਨਾਈਟ ‘ਅੰਜੁਮਨ’

21)
ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਵਿਖੇ ਲੜਕੀਆਂ ਦੇ ਹੋਸਟਲ ਵੱਲੋਂ ਸੱਭਿਆਚਾਰਕ ਵਿਭਿੰਨਤਾ ਨੂੰ ਸਮਰਪਿਤ ਹੋਸਟਲ ਨਾਈਟ ‘ਅੰਜੁਮਨ’ ਕਰਵਾਈ। ਸਮਾਗਮ ’ਚ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੋਕ ਗੀਤਾਂ, ਨਾਚਾਂ ਅਤੇ ਭਾਰਤੀ ਸੰਗੀਤ ਦੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਇਆ।
ਯੂਨੀਵਰਸਿਟੀ ਦੇ ਵੀਸੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਪਤਨੀ ਪਵਨਜੀਤ ਕੌਰ ਗਿੱਲ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀ ਭਲਾਈ ਨਿਰਦੇਸ਼ਕ ਡਾ. ਜਸਪਾਲ ਸਿੰਘ ਹੁੰਦਲ, ਡਾ. ਰਣਜੀਤ ਕੌਰ ਹੁੰਦਲ ਅਤੇ ਵੈਟਰਨਰੀ ਸਾਇੰਸ ਕਾਲਜ ਦੇ ਡੀਨ ਡਾ. ਸਵਰਨ ਸਿੰਘ ਰੰਧਾਵਾ ਮੌਜੂਦ ਸਨ। ਡਾ. ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਵਿਦਿਆਰਥੀਆਂ, ਖੋਜਾਰਥੀਆਂ ਅਤੇ ਅਧਿਆਪਕਾਂ ਦਾ ਸਾਂਝਾ ਪਰਿਵਾਰ ਹੈ। ਉਨ੍ਹਾਂ ਨੇ ਅਜਿਹੇ ਸਮਾਗਮਾਂ ਨੂੰ ਆਪਸੀ ਸਾਂਝ ਤੇ ਸੱਭਿਆਚਾਰਕ ਸਮਝ ਵਧਾਉਣ ਦਾ ਵਧੀਆ ਮਾਧਿਅਮ ਦੱਸਿਆ। ਡਾ. ਹੁੰਦਲ ਅਤੇ ਡਾ. ਰੰਧਾਵਾ ਨੇ ਵੀ ਵਿਭਿੰਨਤਾ ਵਿੱਚ ਏਕਤਾ, ਆਪਸੀ ਸਤਿਕਾਰ ਅਤੇ ਸਦਭਾਵਨਾ ਨੂੰ ਯੂਨੀਵਰਸਿਟੀ ਦੀ ਮਜ਼ਬੂਤੀ ਕਰਾਰ ਦਿੱਤਾ। ਅੰਤ ’ਚ ਵਾਰਡਨਾਂ ਡਾ. ਸ਼ਬਨਮ ਸਿੱਧੂ, ਡਾ. ਐਲ. ਗੀਤਾ ਅਤੇ ਚੀਫ਼ ਵਾਰਡਨ ਡਾ. ਨਿਤਿਨ ਦੇਵ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।