- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਰੂਰੀ ਖ਼ਬਰ-ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ

ਜਰੂਰੀ ਖ਼ਬਰ)
42
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਸੰਪੰਨ ਹੋਇਆ। ਇਹ ਦੋ ਰੋਜ਼ਾ ਸਮਾਗਮ ਸ੍ਰੀ ਗੁਰੂ ਰਾਮਦਾਸ ਜੀ ਗੁਰਮਤਿ ਪ੍ਰਚਾਰ ਸਭਾ ਪੰਜਾਬ ਵੱਲੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪ੍ਰਧਾਨ ਅਰਵਿੰਦਰ ਸਿੰਘ ਸੰਧੂ ਤੇ ਸਮੁੱਚੀ ਗੁਰਦੁਆਰਾ ਕਮੇਟੀ ਦੇ ਪੂਰਨ ਸਹਿਯੋਗ ਸਦਕਾ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ, ਅਰਬਨ ਅਸਟੇਟ ਫੇਸ-2, ਦੁੱਗਰੀ ਵਿਖੇ ਕਰਵਾਇਆ। ਗੁਰਮਤਿ ਸਮਾਗਮ ’ਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਸਮਾਗਮ ਦੌਰਾਨ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਸੰਤ ਮਹਾਂਪੁਰਖਾਂ, ਕਥਾਵਾਚਕਾਂ ਅਤੇ ਪ੍ਰਸਿੱਧ ਰਾਗੀ ਜੱਥਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ।
ਸਮਾਗਮ ਵਿੱਚ ਹਾਜ਼ਰ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਰਾਗੀ ਜੱਥਿਆਂ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਜੀ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਸੰਤ ਬਾਬਾ ਗੁਰਜੀਤ ਸਿੰਘ ਜੀ ਮੁਖੀ ਨਾਨਕਸਰ ਕਲੇਰਾਂ, ਸੰਤ ਬਾਬਾ ਅਨਹਦਰਾਜ ਸਿੰਘ ਮੁਖੀ ਨਾਨਕਸਰ, ਸਮਰਾਲਾ ਚੌਂਕ ਤੇ ਮਾਤਾ ਵਿਪਨਪ੍ਰੀਤ ਕੌਰ, ਬਾਬਾ ਕੁੰਦਨ ਸਿੰਘ ਜੀ ਭਲਾਈ ਕੇਂਦਰ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਸੁਖਦੇਵ ਸਿੰਘ ਜੀ 'ਅਰਦਾਸੀਏ' ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਉਮਪ੍ਰੀਤ ਸਿੰਘ, ਗਿਆਨੀ ਬਲਵੰਤ ਸਿੰਘ ਜੀ ਐੱਸਜੀਪੀਸੀ ਪ੍ਰਚਾਰਕ, ਭਾਈ ਅਮਨਦੀਪ ਸਿੰਘ ਲੁਧਿਆਣੇ ਵਾਲੇ, ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦਾ ਕੀਰਤਨੀ ਜੱਥਾ ਤੇ ਗੁਰੂ ਰਾਮਦਾਸ ਗੁਰਮਤਿ ਸੰਗੀਤ ਅਕੈਡਮੀ ਹਰਨਾਮ ਨਗਰ, ਲੁਧਿਆਣਾ ਦੇ ਜੱਥਿਆਂ ਨੇ ਹਾਜ਼ਰੀ ਭਰੀ। ਸਮਾਗਮ ’ਚ ਉਚੇਚੇ ਤੌਰ 'ਤੇ ਜਤਿੰਦਰਪਾਲ ਸਿੰਘ ਸਲੂਜਾ ਪ੍ਰਧਾਨ, ਪੰਜਾਬੀ ਵਿਕਾਸ ਮੰਚ, ਜਗਬੀਰ ਸਿੰਘ ਸੋਖੀ ਇੰਚਾਰਜ ਹਲਕਾ ਆਤਮ ਨਗਰ ਸ੍ਰੋਅਦ, ਗੁਰਮੀਤ ਸਿੰਘ ਕੁਲਾਰ ਪ੍ਰਧਾਨ, ਫੀਕੋ, ਰਾਜਵੰਤ ਸਿੰਘ ਵੋਹਰਾ ਵੀ ਸ਼ਾਮਲ ਹੋਏ। ਸੁਸਾਇਟੀ ਮੈਂਬਰ ਭਾਈ ਓਮਪ੍ਰੀਤ ਸਿੰਘ, ਡਾ. ਦਲਵਿੰਦਰ ਸਿੰਘ, ਮਨੋਹਰ ਸਿੰਘ ਮੱਕੜ, ਸਤਨਾਮ ਸਿੰਘ ਕੰਡਾ, ਸੁਰਿੰਦਰ ਸਿੰਘ ਭੁਟਾਣੀ, ਹਰਦੀਪ ਸਿੰਘ, ਸਤਵਿੰਦਰ ਸਿੰਘ, ਡਾ. ਬਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਜਗਜੀਤ ਸਿੰਘ, ਗੁਰਦਰਸ਼ਨ ਸਿੰਘ ਮੁਖੀ ਅਤੇ ਸਤਵਿੰਦਰ ਸਿੰਘ ਮੁਖੀ ਵੀ ਹਾਜ਼ਰ ਸਨ। ਸਮੁੱਚੇ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ।