ਗੁਰਦੁਆਰਾ ਸ੍ਰੀ ਕਲਿਆਣਸਰ ਸਾਹਿਬ ਦੀਆਂ ਇਮਾਰਤਾਂ ’ਤੇ ਪਾਏ ਲੈਂਟਰ ਗੁਰਦੁਆਰਾ ਸ੍ਰੀ ਕਲਿਆਣਸਰ ਸਾਹਿਬ ਦੀਆਂ ਨਵੀਆਂ ਇਮਾਰਤਾਂ ਦੇ ਲੈਂਟਰ ਪਾਏ ਗਏ
Publish Date: Fri, 13 Nov 2026 08:34 PM (IST)
Updated Date: Sat, 14 Nov 2026 04:07 AM (IST)
-ਸੰਤ ਪਟਿਆਲਾ ਵਾਲਿਆਂ ਦੀ ਰਹਿਨੁਮਾਈ ਹੇਠ ਕਰਵਾਈ ਜਾ ਰਹੀ ਹੈ ਉਸਾਰੀ : ਬਾਬਾ ਭਿੰਦਾ 19 ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਐੱਸਜੀਪੀਸੀ ਅਧੀਨ ਆਉਂਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਨਵੀਆਂ ਬਣ ਰਹੀਆਂ ਇਮਾਰਤਾਂ ਦੇ ਲੈਂਟਰ ਪਾਉਣ ਦੀ ਸੇਵਾ ਧਾਰਮਿਕ ਮਰਿਆਦਾ ਅਨੁਸਾਰ ਸ਼ੁਰੂ ਹੋਈ। ਇਸ ਮੌਕੇ ਇਮਾਰਤਾਂ ਦੇ ਲੈਂਟਰ ਪਾਉਣ ਦੀ ਸੇਵਾ ਸ਼ੁਰੂ ਹੋਣ ਤੋਂ ਪਹਿਲਾ ਸ੍ਰੀ ਅਨੰਦ ਸਾਹਿਬ ਦੇ ਪਾਠ ਉਪਰੰਤ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਵੱਲੋਂ ਅਰਦਾਸ ਕੀਤੀ ਗਈ, ਜਿਸ ਉਪਰੰਤ ਲੈਂਟਰ ਪਾਉਣ ਦਾ ਕਾਰਜ ਆਰੰਭ ਹੋਇਆ। ਐੱਸਜੀਪੀਸੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਦੱਸਿਆ ਕਿ ਗੁਰੂ ਘਰ ਦੀਆਂ ਨਵੀਆਂ ਇਮਾਰਤਾਂ ਦੀ ਉਸਾਰੀ ਦੀ ਸੇਵਾ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਸਥਾਨਕ ਜਥੇਦਾਰ ਬਾਬਾ ਹਰਪਿੰਦਰ ਸਿੰਘ ਭਿੰਦਾ ਆਲਮਗੀਰ ਵਾਲਿਆਂ ਵੱਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਅਸਥਾਨ ਵਿਖੇ ਸੰਗਤਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਸੁੰਦਰ ਇਮਾਰਤਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਬਾਬਾ ਭਿੰਦਾ ਨੇ ਕਿਹਾ ਕਿ ਗੁਰੂ ਘਰ ਦੀ ਸੇਵਾ ਕਰਨਾ ਸਭ ਤੋਂ ਵੱਡਾ ਸੁਭਾਗ ਹੈ। ਇਮਾਰਤਾਂ ਦੀ ਉਸਾਰੀ ਦਾ ਸਮੁੱਚਾ ਕਾਰਜ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਤੇ ਸੰਗਤਾਂ ਦੇ ਸਹਿਯੋਗ ਨਾਲ ਨੇਪਰੇ ਚੜ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਯਤਨ ਹੈ ਕਿ ਇਸ ਇਤਿਹਾਸਕ ਅਸਥਾਨ ਵਿਖੇ ਸੰਗਤਾਂ ਦੀ ਸਹੂਲਤ ਲਈ ਵਧੀਆ ਤੇ ਸੁੰਦਰ ਇਮਾਰਤਾਂ ਤਿਆਰ ਕੀਤੀਆਂ ਜਾਣ। ਉਨ੍ਹਾਂ ਸੰਗਤ ਨੂੰ ਗੁਰੂਘਰ ਦੀਆਂ ਸੇਵਾਵਾਂ ਵਿਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਜਥੇ. ਚਰਨ ਸਿੰਘ ਆਲਮਗੀਰ, ਜਥੇਦਾਰ ਹਰਪਾਲ ਸਿੰਘ ਜੱਲਾ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਨੀ ਖੱਟੜਾ, ਸਾਬਕਾ ਸਰਪੰਚ ਉਪਦੇਸ਼ ਸਿੰਘ ਬੇਸ਼ੀ ਆਲਮਗੀਰ, ਗੁਰਦੀਪ ਸਿੰਘ ਰਾਜੂ ਆਲਮਗੀਰ, ਜਥੇਦਾਰ ਬਲਜੀਤ ਸਿੰਘ ਬੰਟੀ, ਜਸਬੀਰ ਸਿੰਘ, ਪ੍ਰਗਟ ਸਿੰਘ ਗਰੇਵਾਲ, ਜਥੇਦਾਰ ਕੁਲਜੀਤ ਸਿੰਘ ਬੁਲਾਰਾ, ਬਿੱਟੂ ਆਲਮਗੀਰ, ਗੁਰਮੁਖ ਸਿੰਘ ਸਾਬਕਾ ਪੰਚ, ਸੁਖਚੈਨ ਸਿੰਘ, ਮਨਜਿੰਦਰ ਸਿੰਘ ਆਲਮਗੀਰ, ਬਲਜੀਤ ਸਿੰਘ ਬੁਲਾਰਾ, ਭਾਗ ਸਿੰਘ, ਰੇਸ਼ਮ ਸਿੰਘ,ਜਸਵੰਤ ਸਿੰਘ,ਤੇਜਿੰਦਰ ਸਿੰਘ ਜਰਖੜ, ਨਰਿੰਦਰ ਸਿੰਘ, ਜਰਨੈਲ ਸਿੰਘ, ਵਿਕੀ ਧਰੋੜ ਸਮੇਤ ਵੱਡੀ ਗਿਣਤੀ ’ਚ ਸੇਵਾਦਾਰਾਂ ਅਤੇ ਇਲਾਕਾ ਨਿਵਾਸੀ ਸੰਗਤ ਨੇ ਹਾਜ਼ਰੀ ਭਰੀ ਤੇ ਸੇਵਾ ’ਚ ਯੋਗਦਾਨ ਪਾਇਆ।