ਸ਼ਰਾਬ ਦੇ ਠੇਕਿਆਂ ਬਾਹਰ ਖੜ੍ਹੇ ਵਾਹਨਾਂ ਦੀ ਪੁਲਿਸ ਕਰ ਰਹੀ ਚੈਕਿੰਗ 4 ਨੰਬਰ ਲਈ-ਸ਼ਰਾਬ ਦੇ ਠੇਕਿਆਂ ਬਾਹਰ ਖੜ੍ਹੀਆਂ ਕਾਰਾਂ ਦੀ ਪੁਲਿਸ ਨੇ ਕੀਤੀ ਚੈਕਿੰਗ
Publish Date: Fri, 13 Nov 2026 09:50 PM (IST)
Updated Date: Sat, 14 Nov 2026 04:07 AM (IST)
4 ਲਈ...) -ਸੜਕਾਂ ਤੇ ਸਰਵਿਸ ਲਾਈਨਾਂ ’ਚ ਸ਼ਰਾਬ ਪੀਣ ਵਾਲਿਆਂ ’ਤੇ ਰਹੇਗੀ ਸਖ਼ਤੀ -ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਤਿਆਰੀ ਫ਼ੋਟੋ ਨੰਬਰ-50 ਗੌਰਵ ਸਲੂਜਾ,ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ : ਥਾਣਾ ਸਲੇਮ ਟਾਬਰੀ ਪੁਲਿਸ ਵੱਲੋਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਮਾੜੇ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਜਿੱਥੇ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਉੱਥੇ ਹੀ ਸ਼ਰਾਬ ਦੇ ਠੇਕਿਆਂ ਦੇ ਬਾਹਰ ਖੜ੍ਹੀਆਂ ਕਾਰਾਂ ਵਿੱਚ ਬੈਠ ਕੇ ਸ਼ਰਾਬ ਪੀਣ ਵਾਲਿਆਂ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਇਸੇ ਲੜੀ ਤਹਿਤ ਥਾਣਾ ਸਲੇਮ ਟਾਬਰੀ ਦੇ ਸਹਾਇਕ ਥਾਣੇਦਾਰ ਪ੍ਰੇਮ ਚੰਦ ਅਤੇ ਸ਼ਿੰਗਾਰਾ ਸਿੰਘ ਵੱਲੋਂ ਪੁਲਿਸ ਟੀਮ ਸਮੇਤ ਸ਼ਰਾਬ ਦੇ ਠੇਕਿਆਂ ਦੇ ਬਾਹਰ ਖੜ੍ਹੀਆਂ ਕਾਰਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਕੋਈ ਵੀ ਵਿਅਕਤੀ ਸ਼ਰਾਬ ਪੀ ਕੇ ਸੜਕਾਂ ਜਾਂ ਸਰਵਿਸ ਲਾਈਨਾਂ ’ਤੇ ਹੁੱਲੜਬਾਜ਼ੀ ਨਾ ਕਰੇ ਅਤੇ ਆਉਣ-ਜਾਣ ਵਾਲੇ ਰਾਹਗੀਰਾਂ ਲਈ ਮੁਸ਼ਕਲਾਂ ਪੈਦਾ ਨਾ ਹੋਣ। ਪੁਲਿਸ ਦਾ ਮੁੱਖ ਉਦੇਸ਼ ਸੜਕਾਂ ਅਤੇ ਸਰਵਿਸ ਲਾਈਨਾਂ ਨੂੰ ਸ਼ਰਾਬ ਪੀਣ ਵਾਲਿਆਂ ਦਾ ਅੱਡਾ ਬਣਨ ਤੋਂ ਰੋਕਣਾ ਹੈ। ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਕੁਝ ਵਿਅਕਤੀ ਸ਼ਰਾਬ ਦੇ ਠੇਕਿਆਂ ਤੋਂ ਸ਼ਰਾਬ ਲੈ ਕੇ ਆਪਣੀਆਂ ਕਾਰਾਂ ਵਿੱਚ ਹੀ ਬੈਠ ਕੇ ਪੀਣ ਲੱਗ ਜਾਂਦੇ ਹਨ, ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿੱਚ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਰਾਹਗੀਰਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪੁਲਿਸ ਵੱਲੋਂ ਸਪੱਸ਼ਟ ਕੀਤਾ ਜਾ ਰਿਹਾ ਹੈ ਕਿ ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ, ਆਵਾਜਾਈ ਵਿੱਚ ਵਿਘਨ ਪਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦੀ ਇਸ ਚੈਕਿੰਗ ਮੁਹਿੰਮ ਦਾ ਮਕਸਦ ਇਲਾਕੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।