- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਭੰਡਾਰੀ ਤੇ ਰਾਜਪੂਤ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਆਗੂ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸੂਬਾ ਜਨਰਲ ਸਕੱਤਰ ਅਤੇ ਜ਼ੋਨਲ ਇੰਚਾਰਜ ਜੀਵਨ ਗਰਗ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਮੰਡਲ ਪ੍ਰਧਾਨ ਅੰਕੁਰ ਵਰਮਾ ਦੇ ਯਤਨਾਂ ਸਦਕਾ ਕਰਵਾਏ ਗਏ ਇਸ ਸਮਾਗਮ ਵਿੱਚ ਮਨਦੀਪ ਭੰਡਾਰੀ ਅਤੇ ਸਾਹਿਬ ਰਾਜਪੂਤ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਆਗੂਆਂ ਦਾ ਸੁਨੀਲ ਮੌਦਗਿਲ ਨੇ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ।
ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮਨਦੀਪ ਭੰਡਾਰੀ, ਦਵਿੰਦਰ ਕੁਮਾਰ, ਨਵੀਨ ਕੁਮਾਰ, ਦਵਿੰਦਰ ਕੁਮਾਰ ਮਿੰਕੂ, ਸ਼ਿਵਮ ਵਿਜ, ਗਿਆਨ ਚੰਦ ਸ਼ਰਮਾ, ਸਾਹਿਬ ਰਾਜਪੂਤ, ਅਖਿਲੇਸ਼ ਕੁਮਾਰ, ਐਮਰਾਜ ਅੰਸਾਰੀ, ਸਿੱਟੂ ਕੁਮਾਰ, ਗੁਰਬਚਨ ਸਿੰਘ, ਅੰਕੁਸ਼ ਸਿੰਘ, ਧੀਰਜ ਕੁਮਾਰ, ਅਸ਼ਵਨੀ ਕੁਮਾਰ, ਚੰਦਨ ਕੁਮਾਰ, ਸੁਯਸ਼, ਅਮਿਤ ਪਟਵਾ, ਜਤਿਨ ਰਾਜਪੂਤ, ਕੁਲਦੀਪ, ਅਰੁਣ ਕੁਮਾਰ, ਕਸ਼ਮੀਰ ਚੰਦ, ਮਹੇਸ਼ ਤ੍ਰਿਪਾਠੀ, ਦੁਰਗੇਸ਼ ਪਟਵਾ, ਅਮਿਤ ਮਚਲ, ਗਗਨ, ਜੈਦੀਪ, ਕ੍ਰਿਸ਼ਨ ਯਾਦਵ ਅਤੇ ਰਾਜੂ ਝਾਅ ਦੇ ਨਾਂ ਸ਼ਾਮਲ ਹਨ। ਮੋਦਗਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਤਰੱਕੀ ਦੇ ਨਵੇਂ ਮੁਕਾਮ ਹਾਸਲ ਕੀਤੇ ਹਨ ਅਤੇ ਭਾਰਤ ਦਾ ਨਾਂ ਵਿਸ਼ਵ ਪੱਧਰ 'ਤੇ ਚਮਕਿਆ ਹੈ। ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸਾਰੇ ਨਵੇਂ ਮੈਂਬਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਲ ਕੇ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕੈਲਾਸ਼ ਚੌਧਰੀ, ਸ਼ਿਨੂ ਚੁੱਘ, ਜ਼ਿਲ੍ਹਾ ਉਪ ਪ੍ਰਧਾਨ ਸੁਮਿਤ ਟੰਡਨ, ਗੁਰਦੀਪ ਸਿੰਘ ਨੀਟੂ, ਦਵਿੰਦਰ ਜੱਗੀ, ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਅਤੇ ਮੁਕੇਸ਼ ਸਾਹਨੀ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਮੌਜੂਦ ਰਹੇ।