- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
4 ਨੰਬਰ ਲਈ ਜ਼ਰੂਰੀ:ਚੰਨੀ ਦੀ ਜਵਾਨੀ ਸੰਭਾਲ ਯਾਤਰਾ ਨੂੰ ਲੈ ਕੇ ਹਰ ਵਰਗ ਵਿੱਚ ਉਤਸ਼ਾਹ- ਰਾਹੁਲ ਡੁਲਗਚ

4 ਨੰਬਰ ਲਈ)
-ਵਰਧਮਾਨ ਚੌਕ ਪੁੱਜਣ 'ਤੇ ਵੀਰ ਏਕਲਵਿਆ ਯੂਥ ਫੈਡਰੇਸ਼ਨ ਵੱਲੋਂ ਸਵਾਗਤ
56)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ਜਵਾਨੀ ਸੰਭਾਲ ਯਾਤਰਾ ਦਾ ਲੁਧਿਆਣਾ ਦੇ ਵਰਧਮਾਨ ਚੌਕ ਵਿਖੇ ਪੁੱਜਣ 'ਤੇ ਵੀਰ ਏਕਲਵਿਆ ਯੂਥ ਫੈਡਰੇਸ਼ਨ ਦੇ ਪ੍ਰਧਾਨ ਰਾਹੁਲ ਡੁਲਗਚ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਫੈਡਰੇਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਭਾਰਤੀ ਸੰਵਿਧਾਨ ਦੀ ਕਾਪੀ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਚੰਨੀ ਅਨੁਸਾਰ ਜਵਾਨੀ ਸੰਭਾਲ ਯਾਤਰਾ ਨੂੰ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਬਹੁਮਤ ਵਾਲੀ ਸਰਕਾਰ ਬਣਾਉਣਗੇ।
ਡੁਲਗਚ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਜਵਾਨੀ ਸੰਭਾਲ ਯਾਤਰਾ ਦਾ ਵੱਖ-ਵੱਖ ਵਰਗਾਂ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਇਹ ਯਾਤਰਾ ਪੰਜਾਬ ਦੇ ਲੋਕਾਂ ਵਿੱਚ ਨਵੀਂ ਉਮੀਦ ਤੇ ਆਸ ਦੀ ਕਿਰਨ ਲੈ ਕੇ ਆਵੇਗੀ।ਡੁਲਗਚ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਰਾਹਤ ਦੇਣ ਲਈ ਕਈ ਅਹਿਮ ਫੈਸਲੇ ਲਏ ਸਨ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਕੇ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਬਹੁਮਤ ਹਾਸਲ ਕਰਕੇ ਸਰਕਾਰ ਬਣਾਏਗੀ।ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕਾਂਗਰਸ ਦੇ ਹਲਕਾ ਦੱਖਣੀ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ, ਕੌਂਸਲਰ ਜਸਵਿੰਦਰ ਵੀਰੂ, ਦੀਪੂ ਖੱਤਰੀ, ਸੱਤਮ ਵਾਲੀਆ, ਮੋਹਿਤ ਸਿਆਲ, ਪੁਨੀਤ ਮਚਲ, ਵਰੁਣ ਸੋਦਾਈ, ਅਕਸ਼ੈ ਕੁਮਾਰ, ਅਮਨ ਸੌਦੇ, ਕੁਲਦੀਪ ਬਿਸਤ ਅਤੇ ਵਿੱਕੀ ਗਿੱਲ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।